ਹਰਜੀਤ ਸਿੰਘ ਬਿਜਲੀਵਾਲ, ਨੌਸ਼ਹਿਰਾ ਮੱਝਾ ਸਿੰਘ

ਸਿਹਤ ਸਬੰਧੀ ਪੋ੍ਗਰਾਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੇ ਉਨਾਂ੍ਹ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਬੁੱਧਵਾਰ ਨੂੰ ਰਾਸ਼ਟਰਪਤੀ ਦੋ੍ਪਤੀ ਮੁਰਮੁ ਵੱਲੋਂ ਦੇਸ਼ ਭਰ ‘ਚ ਆਯੂਸ਼ਮਨ ਭਵ ਮੁਹਿੰਮ ਦਾ ਵਰਚੂਅਲ ਉਦਘਾਟਨ ਕੀਤਾ, ਜਿਸ ਦੌਰਾਨ ਕਮਿਊਨਿਟੀ ਹੈਲਥ ਸੈਂਟਰ ਨੌਸ਼ਹਿਰਾ ਮੱਝਾ ਸਿੰਘ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਕੌਰ ਛੀਨਾ ਦੀ ਅਗਵਾਈ ‘ਚ ਸਿਹਤ ਮੁਲਾਜ਼ਮਾਂ, ਲੋਕ ਨੁਮਾਇੰਦਿਆਂ ਆਦਿ ਨੇ ਉਦਘਾਟਨ ਸਮਾਗਮ ‘ਚ ਆਨਲਾਈਨ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਡਾ. ਛੀਨਾ ਨੇ ਕਿਹਾ ਕਿ ਇਹ ਆਯੂਸ਼ਮਨ ਭਵ ਮੁਹਿੰਮ 17 ਸਤੰਬਰ ਤੋਂ 2 ਅਕਤੂਬਰ ਤਕ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਚਲਾਈ ਜਾਣ ਵਾਲੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਵੱਖ ਵੱਖ ਪੜਾਵਾਂ ਤਹਿਤ ਸਿਹਤ ਜਾਗਰੂਕਤਾ ਗਤੀਵਿਧੀਆਂ ਕਰਨ ਦੀ ਯੋਜਨਾ ਹੈ। ਇਸ ਮੁਹਿੰਮ ਅਧੀਨ ‘ਆਯੁਸ਼ਮਾਨ ਆਪ ਕੇ ਦੁਆਰ’ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਆਯੁਸ਼ਮਾਨ ਕਾਰਡ ਧਾਰਕ ਜਿਨਾਂ੍ਹ ਦੇ ਕਾਰਡ ਅਜੇ ਨਹੀਂ ਬਣੇ ਹਨ ਜਾਂ ਕਾਰਡ ਪ੍ਰਰਾਪਤ ਨਹੀਂ ਹੋਏ, ਉਨਾਂ੍ਹ ਨੂੰ ਘਰ ਜਾ ਕੇ ਕਾਰਡ ਬਣਾ ਕੇ ਦਿੱਤੇ ਜਾਣਗੇ। ਇਸ ਦੇ ਨਾਲ ਹੀ ਹਰ ਹਫਤੇ ਸਿਹਤ ਅਤੇ ਤੰਦਰੁਸਤੀ ਕੇਂਦਰਾ ਤੇ ਸਿਹਤ ਮੇਲੇ ਲਗਾਏ ਜਾਣਗੇ, ਜਿਥੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਐੱਸਐੱਮਓ ਡਾ. ਛੀਨਾ ਨੇ ਕਿਹਾ ਕਿ ਇਸ ਦੇ ਨਾਲ ਹੀ ਮੁਫਤ ਟੀਕਾਕਰਨ, ਮੁਫਤ ਦਵਾਈਆਂ ਅਤੇ ਮੁਫਤ ਜਾਂਚ ਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਗੈਰ ਸੰਚਾਰੀ ਬੀਮਾਰੀਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਸਪੈਸ਼ਲਿਸਟ ਸੇਵਾਵਾਂ ਵੀ ਲੋਕਾਂ ਦੇ ਘਰਾਂ ਦੇ ਨਜ਼ਦੀਕ ਹੀ ਮੁਹੱਈਆ ਕਰਵਾਈਆਂ ਜਾਣਗੀਆਂ। ਮੈਡੀਕਲ ਅਫਸਰ ਡਾ. ਮੁਹੱਬਤਪਾਲ ਸਿੰਘ ਨੇ ਦੱਸਿਆ ਕਿ ਆਯੁਸ਼ਮਾਨ ਭਵ ਮੁਹਿੰਮ ਦੇ ਤਹਿਤ ਤੀਜੇ ਪੜਾਅ ਵਿਚ ਪੇਂਡੂ ਸਿਹਤ ਸਫਾਈ ਤੇ ਪੋਸ਼ਣ ਕਮੇਟੀਆਂ ਦੇ ਸਹਿਯੋਗ ਨਾਲ ਆਯੁਸ਼ਮਾਨ ਸਭਾਵਾਂ ਦਾ ਸਮਾਰੋਹ ਕੀਤਾ ਜਾਵੇਗਾ ਅਤੇ ਆਮ ਲੋਕਾਂ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਿਹਤ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ।