ਪੱਤਰ ਪੇ੍ਰਰਕ, ਲੰਬੀ : ਪਿੰਡ ਸਹਿਣਾ ਖੇੜਾ ‘ਚ ਰਾਤ ਸਮੇਂ ਇਕ ਘਰ ‘ਚੋਂ ਕੋਈ ਅਣਪਛਾਤੇ ਵਿਅਕਤੀ ਸੋਨੇ, ਚਾਂਦੀ ਦੇ ਗਹਿਣ ਅਤੇ 1 ਲੱਖ 40 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਕੇ ਲੈ ਗਏ। ਚੋਰੀ ਦੀ ਘਟਨਾ ਦਾ ਪਤਾ ਘਰ ਵਾਲਿਆਂ ਸਵੇਰੇ ਉੱਠਣ ਸਮੇਂ ਲੱਗਾ। ਇਸ ਸੰਬੰਧੀ ਥਾਣਾ ਲੰਬੀ ਪੁਲਿਸ ਨੂੰ ਦਿੱਤੀ ਸ਼ਕਿਾਇਤ ‘ਚ ਬਲਵਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਸਹਿਣਾ ਖੇੜਾ ਨੇ ਦੱਸਿਆ ਕਿ ਉਹ 12 ਸਤੰਬਰ ਦੀ ਰਾਤ ਨੂੰ ਆਪਣੇ ਪਰਿਵਾਰ ਸਮੇਤ ਘਰ ਦੇ ਏਸੀ ਕਮਰੇ ਵਿੱਚ ਸੁੱਤਾ ਪਿਆ ਸੀ। ਅਗਲੇ ਦਿਨ ਸਵੇਰੇ ਪੰਜ ਵਜੇ ਜਦੋਂ ਉਹ ਉੱਠਿਆ ਤਾਂ ਦੇਖਿਆ ਕਿ ਨਾਲ ਵਾਲੇ ਕਮਰੇ ਦਾ ਦਰਵਾਜ਼ਾ ਖੁੱਲ੍ਹਾ ਸੀ। ਅੰਦਰ ਜਾ ਕੇ ਦੇਖਿਆ ਤਾਂ ਸਾਮਾਨ ਖਿਲਰਿਆ ਪਿਆ ਸੀ। ਘਰ ਦੀ ਲੋਹੇ ਦੀ ਗਰਿੱਲ ਪਿਛਲੇ ਪਾਸੇ ਖੇਤਾਂ ਵੱਲ ਖੁੱਲ੍ਹੀ ਹੋਈ ਸੀ। ਇਹ ਦੇਖ ਕੇ ਉਸ ਨੇ ਰੌਲਾ ਪਾ ਕੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ। ਕਮਰੇ ‘ਚ ਰੱਖੀ ਅਲਮਾਰੀ ਦੀ ਜਾਂਚ ਕਰਨ ‘ਤੇ 17 ਤੋਲੇ ਸੋਨਾ ਅਤੇ 5 ਤੋਲੇ ਚਾਂਦੀ ਦੇ ਗਹਿਣੇ ਅਤੇ 1.40 ਲੱਖ ਰੁਪਏ ਦੀ ਨਕਦੀ ਗਾਇਬ ਸੀ। ਜਿਸ ਨੂੰ ਕੋਈ ਅਣਪਛਾਤੇ ਚੋਰ ਚੋਰੀ ਕਰਕੇ ਲੈ ਗਏ। ਏਐਸਆਈ ਹਰਨੇਕ ਸਿੰਘ ਨੇ ਦੱਸਿਆ ਕਿ ਫਿਲਹਾਲ ਅਣਪਛਾਤੇ ਵਿਅਕਤੀ ਖ਼ਲਿਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਟੀਮ ਜਾਂਚ ਕਰ ਰਹੀ ਹੈ। ਨੇੜੇ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਮੁਲਜ਼ਮਾਂ ਤੱਕ ਪਹੁੰਚ ਕਰਕੇ ਗਿ੍ਫ਼ਤਾਰ ਕਰ ਲਿਆ ਜਾਵੇਗਾ।
ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ
ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

