Ad-Time-For-Vacation.png

ਘਵੱਦੀ ਕੇਸ: ਅੰਮ੍ਰਿਤਪਾਲ ਸਿੰਘ ਜੋਧਪੁਰੀ ਅਤੇ ਫੌਜਾ ਸਿੰਘ ਨੂੰ ਮਿਲੀ ਜ਼ਮਾਨਤ

ਲੁਧਿਆਣਾ: ਲੁਧਿਆਣਾ ਦੀ ਅਦਾਲਤ ਨੇ ਘਵੱਦੀ ਕੇਸ ਵਿਚ ਦੋ ਨੌਜਵਾਨਾਂ, ਅੰਮ੍ਰਿਤਪਾਲ ਸਿੰਘ ਜੋਧਪੁਰੀ ਅਤੇ ਫੌਜਾ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਇਨ੍ਹਾਂ ‘ਤੇ ਬਲਵਿੰਦਰ ਕੌਰ ਘਵੱਦੀ ਦੇ ਕਤਲ ਨਾਲ ਸਬੰਧਤ ਕੇਸ ਚੱਲ ਰਿਹਾ ਹੈ। ਬਲਵਿੰਦਰ ਕੌਰ ਘਵੱਦੀ ਜੋ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਦੋਸ਼ੀ ਸੀ।ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨਾਲ ਫੋਨ ‘ਤੇ ਗੱਲ ਕਰਦਿਆਂ ਦੱਸਿਆ, “ਐਡੀਸ਼ਨਲ ਸੈਸ਼ਨਜ਼ ਜੱਜ ਜਤਿੰਦਰਪਾਲ ਸਿੰਘ ਖੁਰਮੀ ਨੇ ਅੰਮ੍ਰਿਤਪਾਲ ਸਿੰਘ ਜੋਧਪੁਰੀ ਅਤੇ ਭੁਪਿੰਦਰ ਸਿੰਘ ਉਰਫ ਫੌਜਾ ਸਿੰਘ ਉਰਫ ਗੋਲਡੀ ਨਿਵਾਸੀ ਸਿਓਣਾ, ਜ਼ਿਲ੍ਹਾ ਪਟਿਆਲਾ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਅਤੇ ਦੋਵਾਂ ਦੇ ਜਲਦ ਹੀ ਜੇਲ੍ਹ ਵਿਚੋਂ ਬਾਹਰ ਆ ਜਾਣ ਦੀ ਉਮੀਦ ਹੈ।”
ਜ਼ਿਕਰਯੋਗ ਹੈ ਕਿ ਬਲਵਿੰਦਰ ਕੌਰ ਨੇ ਅਕਤੂਬਰ 2015 ‘ਚ ਘਵੱਦੀ ਪਿੰਡ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਸੀ। ਉਸਨੂੰ ਜੁਲਾਈ 2016 ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਬਲਵਿੰਦਰ ਕੌਰ ਦੇ ਕਤਲ ਦੇ ਸਬੰਧ ‘ਚ ਥਾਣਾ ਡੇਹਲੋਂ ‘ਚ ਐਫ.ਆਈ.ਆਰ. ਨੰ: 92/16, ਧਾਰਾਵਾਂ 302, ਆਈ.ਪੀ.ਸੀ. ਦੀ ਧਾਰਾ 34, ਗ਼ੈਰ ਕਾਨੂੰਨੀ ਅਸਲੇ ਦੀ ਧਾਰਾਵਾਂ 25, 27, ਅਤੇ ਗ਼ੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਦੀਆਂ ਧਾਰਾਵਾਂ 10, 11, 13, 17, 20 ਤਹਿਤ ਕੇਸ ਦਰਜ ਕੀਤਾ ਸੀ। ਐਡਵੋਕੇਟ ਮੰਝਪੁਰ ਨੇ ਦੱਸਿਆ ਕਿ ਇਸ ਕੇਸ ਵਿਚ ਕੁਲ 7 ਸਿੱਖ ਹਨ ਜਿਨ੍ਹਾਂ ਦੀ ਅਗਲੀ ਤਰੀਕ 19 ਦਸੰਬਰ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.