ਹਰਮੇਸ਼ ਸਰੋਆ, ਫਗਵਾੜਾ : ਤੇਰਾ ਤੇਰਾ ਚੈਰੀਟੇਬਲ ਟਰੱਸਟ ਜਲੰਧਰ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਉਦੇਸ਼ ਨਾਲ ਹਰ ਸ਼ੱੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਪੀਐੱਚਸੀ ਪਾਛਟ ਦੀ ਟੀਮ ਦੇ ਸਹਿਯੋਗ ਨਾਲ ਅੱਜ ਇਲਾਕਾ ਨਾਨਕ ਨਗਰੀ ਚਹੇੜੂ ਵਿਖੇ ਡੇਂਗੂ ਦੇ ਲਾਰਵੇ ਦੀ ਚੈਕਿੰਗ ਕਰਨ ਦੇ ਨਾਲ-ਨਾਲ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ। ਸਿਵਲ ਸਰਜਨ ਕਪੂਰਥਲਾ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੀਐੱਚਸੀ ਪਾਛਟ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰੁਪਿੰਦਰ ਕੌਰ ਦੀ ਅਗਵਾਈ ਅਤੇ ਨੋਡਲ ਅਫ਼ਸਰ ਡਾ. ਸਤਕਰਨ ਸਿੰਘ ਦੀ ਸੁਚੱਜੀ ਦੇਖ-ਰੇਖ ਹੇਠ ਟੀਮ ਹੈਲਥ ਇੰਸਪੈਕਟਰ ਸੁਖਦੇਵ ਸਿੰਘ ਹੈਲਥ ਵਰਕਰ ਹਰਦੀਪ ਸਿੰਘ ਵੱਲੋਂ ਨਾਨਕ ਨਗਰੀ ਚਹੇੜੂ ਵਿਖੇ ਡੇਂਗੂ ਮੱਛਰ ਦੇ ਲਾਰਵੇ ਨੂੰ ਚੈੱਕ ਕੀਤਾ ਗਿਆ। ਇਸ ਮੌਕੇ ਡਾ. ਸਤਕਰਨ ਸਿੰਘ ਨੇ ਕਿਹਾ ਕਿ ਜਾਗਰੂਕਤਾ ਨਾਲ ਹੀ ਅਸੀਂ ਡੇਂਗੂ ਮੱਛਰ ਤੋਂ ਬੱਚ ਸਕਦੇ ਹਾਂ। ਸੀਨੀਅਰ ਮੈਡੀਕਲ ਅਫਸਰ ਸੀਐੱਚਸੀ ਪਾਛਟ ਡਾ. ਰੁਪਿੰਦਰ ਕੌਰ ਨੇ ਘਰਾਂ ਦੇ ਕੂਲਰ, ਫਰਿੱਜ ਦੀਆਂ ਟਰੇਆਂ, ਛੱਤਾਂ ‘ਤੇ ਪਈਆਂ ਟੈਂਕੀਆਂ ਅਤੇ ਹੋਰ ਪਾਣੀ ਦੇ ਸਰੋਤਾਂ ਨੂੰ ਹਰ ਸ਼ੁੱਕਰਵਾਰ ਚੈੱਕ ਕਰਨ ਦੀ ਅਪੀਲ ਕੀਤੀ। ਹੈਲਥ ਇੰਸਪੈਕਟਰ ਸੁਖਦੇਵ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਸਾਫ ਪਾਣੀ ਕਿਤੇ ਵੀ ਖੜ੍ਹਾ ਨਾ ਹੋਣ ਦਿੱਤਾ ਜਾਏ ਅਤੇ ਬੁਖਾਰ ਆਦਿ ਹੋਣ ਦੀ ਸੂਰਤ ਵਿਚ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿਖੇ ਮਾਹਰ ਡਾਕਟਰਾਂ ਨਾਲ ਸੰਪਰਕ ਕੀਤਾ ਜਾਏ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


