-ਨੈਸ਼ਨਲ ਬਾਸਕਟਬਾਲ ਟੂਰਨਾਮੈਂਟ ਦੇ ਜੇਤੂ ਦਾ ਫ਼ੈਸਲਾ ਹੋਵੇਗਾ ਅੱਜ

ਸੀਨੀਅਰ ਰਿਪੋਰਟਰ, ਪਟਿਆਲਾ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ, ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਦੀ ਅਗਵਾਈ ਅਤੇ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਦੀ ਦੇਖ-ਰੇਖ ਹੇਠ ਚੱਲ ਰਹੀਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦਾ ਬਾਸਕਟਬਾਲ ਲੜਕੇ ਅੰਡਰ-19 ਟੂਰਨਾਮੈਂਟ ਆਪਣੇ ਆਖ਼ਰੀ ਪੜਾਅ ‘ਤੇ ਪਹੁੰਚ ਚੁੱਕਾ ਹੈ। ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਪਹੁੰਚੀਆਂ 30 ਟੀਮਾਂ ਨੇ ਟੂਰਨਾਮੈਂਟ ਵਿਚ ਹਿੱਸਾ ਲਿਆ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਟੂਰਨਾਮੈਂਟ ਮੀਡੀਆ ਕੋਆਰਡੀਨੇਟਰ ਰਾਜਿੰਦਰ ਸਿੰਘ ਚਾਨੀ ਨੇ ਕਿਹਾ ਕਿ ਕੁਆਰਟਰ ਫਾਈਨਲ ਵਿਚ ਪੰਜਾਬ ਨੇ ਚੰਡੀਗੜ੍ਹ ਨੂੰ 96-56 ਅੰਕਾਂ ਨਾਲ ਹਰਾਇਆ। ਦਿੱਲੀ ਨੇ ਰਾਜਸਥਾਨ ਨੂੰ 77-76 ਅੰਕਾਂ ਨਾਲ ਮਾਤ ਦਿੱਤੀ। ਇਸ ਤੋਂ ਇਲਾਵਾ ਹਰਿਆਣਾ ਨੇ ਝਾਰਖੰਡ ਨੂੰ 66-49 ਅੰਕਾਂ ਨਾਲ ਹਰਾਇਆ। ਇੰਟਰਨੈਸ਼ਨਲ ਬੋਰਡ ਸਕੂਲ ਸਪੋਰਟਸ ਆਰਗੇਨਾਈਜ਼ੇਸ਼ਨ ਨੇ ਤਾਮਿਲਨਾਡੂ ਨੂੰ 72-61 ਅੰਕਾਂ ਨਾਲ ਹਰਾ ਕੇ ਸੈਮੀਫਾਈਨਲ ਵਿਚ ਪ੍ਰਵੇਸ਼ ਕੀਤਾ। ਅੱਜ ਪਹਿਲਾ ਸੈਮੀਫਾਈਨਲ ਦਿੱਲੀ ਅਤੇ ਹਰਿਆਣਾ ਤੇ ਦੂਜਾ ਸੈਮੀਫਾਈਨਲ ਪੰਜਾਬ ਅਤੇ ਆਈਬੀਐੱਸਓ ਵਿਚਕਾਰ ਖੇਡਿਆ ਜਾਵੇਗਾ ਤੇ ਇਸ ਤੋਂ ਬਾਅਦ ਫਾਈਨਲ ਵਿਚ ਪਹੁੰਚਣ ਵਾਲੀਆਂ ਦੋ ਟੀਮਾਂ ਦਾ ਮੁਕਾਬਲਾ ਅੱਜ ਹੀ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਾਂਚ ਪੰਜਾਬੀ ਬਾਗ ਦੇ ਬਾਸਕਟਬਾਲ ਕੋਰਟ ਵਿਚ ਹੋਵੇਗਾ।

ਡਾ: ਰਵਿੰਦਰਪਾਲ ਸਿੰਘ ਡਿਪਟੀ ਡੀਈਓ ਪਟਿਆਲਾ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਬਾਸਕਟਬਾਲ ਫੈਡਰੇਸ਼ਨ ਆਫ ਇੰਡੀਆ ਵੱਲੋਂ ਕੁਆਲੀਫਾਈਡ ਰੈਫਰੀ ਹਨ ਜੋ ਕਿ ਮੈਚਾਂ ਵਿਚ ਨਿਰਪੱਖ ਫ਼ੈਸਲੇ ਦੇ ਕੇ ਵਧੀਆ ਢੰਗ ਨਾਲ ਟੂਰਨਾਮੈਂਟ ਦੇ ਆਯੋਜਨ ਵਿਚ ਯੋਗਦਾਨ ਦੇ ਰਹੇ ਹਨ। ਇਸ ਮੌਕੇ ਪੱਛਮੀ ਬੰਗਾਲ ਦੇ ਕੋਚ ਅਤੇ ਟੀਮ ਮੈਨੇਜਰ ਸੋਮਨਾਥ ਪਾਲ ਅਤੇ ਗੌਤਮ ਸਾਹਾ ਨੇ ਦੱਸਿਆ ਕਿ ਪਟਿਆਲਾ ਵਿਖੇ ਹੋਈਆਂ ਨੈਸ਼ਨਲ ਸਕੂਲ ਖੇਡਾਂ ਵਿਚ ਮੇਜ਼ਬਾਨ ਪੰਜਾਬ ਵੱਲੋਂ ਟੀਮਾਂ ਦਾ ਸਵਾਗਤ ਸ਼ਾਨਦਾਰ ਢੰਗ ਨਾਲ ਕੀਤਾ ਗਿਆ। ਰਹਿਣ ਲਈ, ਖਾਣੇ ਲਈ, ਇੱਕ ਥਾਂ ਤੋਂ ਦੂਜੀ ਥਾਂ ‘ਤੇ ਜਾਣ ਲਈ ਅਤੇ ਨੇਤਾ ਜੀ ਸ਼ੁਭਾਸ਼ ਚੰਦਰ ਬੋਸ ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ ਵਿਖੇ ਦੌਰਾ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲਾ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ: ਰਵਿੰਦਰਪਾਲ ਸਿੰਘ, ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਤੋਂ ਪਹੁੰਚੇ ਆਬਜ਼ਰਵਰ ਹਿਮਾਂਸ਼ੂ ਸ਼ੁਕਲਾ, ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ ਪਟਿਆਲਾ, ਪਿੰ੍ਸੀਪਲ ਵਿਜੈ ਕਪੂਰ, ਪਿੰ੍ਸੀਪਲ ਨਰਿੰਦਰ ਸਿੰਘ, ਅਮਰਜੋਤ ਸਿੰਘ ਆਰਗੇਨਾਈਜ਼ਿੰਗ ਕੋਆਰਡੀਨੇਟਰ, ਇਰਵਿਨਦੀਪ ਕੌਰ, ਅਮਿਤ ਕੁਮਾਰ, ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ, ਪਿੰ੍ਸੀਪਲ ਡਾ: ਰਜਨੀਸ਼ ਗੁਪਤਾ, ਸਾਬਕਾ ਪਿੰ੍ਸੀਪਲ ਨੈਸ਼ਨਲ ਐਵਾਰਡੀ ਤੋਤਾ ਸਿੰਘ ਚਹਿਲ ਤੇ ਪਿੰ੍ਸੀਪਲ ਜਸਪਾਲ ਸਿੰਘ ਮੰਡੌਰ ਸਮੇਤ ਹੋਰ ਹਾਜ਼ਰ ਸਨ।

ਫੋਟੋ-10ਪੀਟੀਐਲ 24