ਜਨਰਲ ਰਾਵਤ ਦੇ ‘ਸਲਾਮੀ ਸਲਾਈਸਿੰਗ’ ਵਾਲੇ ਬਿਆਨ ਤੋਂ ਚੀਨ ਖਫ਼ਾ

ਬੀਜਿੰਗ – ਭਾਰਤੀ ਫੌਜ ਮੁਖੀ ਜਨਰਲ ਬਿਪਨ ਰਾਵਤ ਦੇ ਸਲਾਮੀ ਸਲਾਈਸਿੰਗ ਵਾਲੇ ਬਿਆਨ ਤੋਂ ਚੀਨ ਨਰਾਜ਼ ਹੋ ਗਿਆ ਹੈ। ਚੀਨ ਨੇ ਕਿਹਾ ਕਿ ਦੋ ਦਿਨ ਪਹਿਲਾਂ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋਸਤਾਨਾ ਬਿਆਨਾਂ ਤੋਂ ਬਾਅਦ ਇਸ ਤਰ੍ਹਾਂ ਦਾ ਬਿਆਨ ਉਸ ਸਾਂਝੇ ਸਹਿਯੋਗ ਦੀ ਭਾਵਨਾ ਦੇ ਉਲਟ ਹੈ। ਚੀਨੀ ਸਰਕਾਰ ਦੇ ਬੁਲਾਰੇ ਗੇਂਗ ਸ਼ੂਆਂਗ ਨੇ ਕਿਹਾ ਹੈ ਕਿ ਉਨÎ੍ਹਾ ਨੂੰ ਅਜੇ ਇਹ ਪਤਾ ਨਹੀਂ ਲੱਗਾ ਹੈ ਕਿ ਇਹ ਬਿਆਨ ਫੌਜ ਮੁਖੀ ਦਾ ਨਿੱਜੀ ਹੈ ਜਾਂ ਫਿਰ ਭਾਰਤ ਸਰਕਾਰ ਦੀ ਇਸ ਨਾਲ ਸਹਿਮਤੀ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਭਾਰਤੀ ਫੌਜ ਦੇ ਮੁਖੀ ਜਨਰਲ ਬਿਪਨ ਰਾਵਤ ਨੇ ਕਿਹਾ ਕਿ ਇੱਕ ਵਾਰ ਮੁੜ ਤੋਂ ਦੋ ਫਰੰਟ ਦੀ ਜੰਗ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਸੀ। ਚੀਨ ਨਾਲ ਪਿਛਲੇ ਦਿਨੀਂ ਤਣਾਅ ਦੇ ਖਤਮ ਹੋਣ ਤੋਂ ਬਾਅਦ ਫੌਜ ਮੁਖੀ ਦਾ ਇਹ ਬਿਆਨ ਆਇਆ ਹੈ। ਉਨ੍ਹਾ ਕਿਹਾ ਕਿ ਉੱਤਰ ‘ਚ ਚੀਨ ਅਤੇ ਪੱਛਮ ‘ਚ ਪਾਕਿਸਤਾਨ ਨਾਲ ਜੰਗ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉੱਤਰ ਦੀ ਸਥਿਤੀ ਬਾਰੇ ਗੱਲ ਕਰਦਿਆਂ ਜਨਰਲ ਰਾਵਤ ਨੇ ਕਿਹਾ ਕਿ ਚੀਨ ਨੇ ਆਪਣੀ ਤਾਕਤ ਦਿਖਾਉਣੀ ਸ਼ੁਰੂ ਕੀਤੀ ਹੈ, ”ਸਲਾਮੀ ਸਲਾਈਸਿੰਗ” ਇਸ ਦਾ ਮਤਲਬ ਹੈ ਕਿ ਹੌਲੀ-ਹੌਲੀ ਕਿਸੇ ਦੇ ਜ਼ਮੀਨੀ ਹਿੱਸੇ ‘ਤੇ ਕਬਜ਼ਾ ਕਰਨਾ, ਦੂਜੇ ਦੀ ਤਾਕਤ ਨੂੰ ਪਰਖਣਾ ਇਹ ਚਿੰਤਾ ਦਾ ਵਿਸ਼ਾ ਹੈ। ਉਨ੍ਹਾ ਕਿਹਾ ਕਿ ਭਾਰਤੀ ਫੌਜ ਨੂੰ ਹੌਲੀ-ਹੌਲੀ ਉਭਰ ਰਹੀ ਇਸ ਸਥਿਤੀ ਨਾਲ ਸਿੱਝਣ ਲਈ ਤਿਆਰ ਰਹਿਣਾ ਚਾਹੀਦਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ

ਸਿਟੀ ਆਫ ਸਰੀ ਵਲੋਂ ਗੈਰ-ਕਾਨੂੰਨੀ ਉਸਾਰੀ ਵਿਰੁੱਧ ਲਗਾਤਾਰ ਕਾਰਵਾਈ ਜ਼ਾਰੀ

ਸਰੀ, ਬੀ.ਸੀ. – ਕੌਂਸਲ ਨੇ ਸਟਾਫ ਨੂੰ 9397 – 132 ਸਟਰੀਟ ਦੀ ਪ੍ਰੋਪਰਟੀ ਦੇ ਸਿਰਲੇਖ ‘ਤੇ ਨੋਟਿਸ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿੱਥੇ ਘਰ ਮਾਲਕਾਂ ਨੇ ਬਿਨਾਂ ਪਰਮਿਟ ਅਤੇ ਸਿਟੀ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.