ਚੰਡੀਗੜ੍ਹ, ;-ਲਗਪਗ ਸੱਤ ਮਹੀਨਿਆਂ ਬਾਅਦ ਆਖਰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਆਪਣੇ ਜਵਾਬ ਭੇਜ ਦਿੱਤਾ ਹੈ। ਸ੍ਰੀ ਸੈਣੀ ਨੇ ਲੰਘੀ 29 ਜੂਨ ਨੂੰ ਆਪਣੀ ਸੇਵਾਮੁਕਤੀ ਤੋਂ ਇਕ ਦਿਨ ਪਹਿਲਾਂ ਆਪਣਾ ਜਵਾਬ ਭੇਜਿਆ ਸੀ ਜੋ ਕਮਿਸ਼ਨ ਨੂੰ ਤਿੰਨ ਜੁਲਾਈ ਨੂੰ ਮਿਲ ਗਿਆ ਸੀ। ਪਤਾ ਚੱਲਿਆ ਹੈ ਕਿ ਸ੍ਰੀ ਸੈਣੀ ਨੇ ਕਮਿਸ਼ਨ ਦੇ ਸਵਾਲਾਂ ਦੇ ਗੋਲਮੋਲ ਜਿਹੇ ਜਵਾਬ ਦਿੱਤੇ ਹਨ। ਕਮਿਸ਼ਨ ਨੇ ਇਹ ਦਰਜ ਕੀਤਾ ਸੀ ਕਿ ਬਹਿਬਲ ਕਲਾਂ ਗੋਲੀਕਾਂਡ ਤੋਂ ਕੁਝ ਘੰਟੇ ਪਹਿਲਾਂ ਸਥਿਤੀ ਨਾਲ ਸਿੱਝਣ ਲਈ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਬੰਧਤ ਹਲਕੇ ਦੇ ਵਿਧਾਇਕ ਮਨਤਾਰ ਸਿੰਘ ਬਰਾੜ ਦਰਮਿਆਨ ਕਈ ਵਾਰ ਫੋਨ ‘ਤੇ ਗੱਲਬਾਤ ਹੋਈ ਸੀ ਤੇ ਇਸ ਸਬੰਧੀ ਤਤਕਾਲੀ ਡੀਜੀਪੀ ਰਾਹੀਂ ਕੁਝ ਹਦਾਇਤਾਂ ਦਿੱਤੀਆਂ ਗਈਆਂ ਸਨ। ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਵਿੱਚ ਸ੍ਰੀ ਸੈਣੀ ਦਾ ਨਾਂ ਆਉਣ ਤੋਂ ਬਾਅਦ ਕਮਿਸ਼ਨ ਨੇ ਇਸ ਸਬੰਧੀ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਜਾਂ ਕਿਸੇ ਨੁਮਾਇੰਦੇ ਰਾਹੀਂ ਪੇਸ਼ ਹੋਣ ਜਾਂ ਹਲਫ਼ਨਾਮਾ ਪੇਸ਼ ਕਰਨ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


