ਰਮੇਸ਼ ਰਾਮਪੁਰਾ, ਅੰਮਿ੍ਤਸਰ : 67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤੇ ਸਟਾਈਲ ਕੁਸ਼ਤੀ ਮੁਕਾਬਲੇ ਸ਼ੁਰੂ ਕਰਵਾਏ ਗਏ। ਜਿਸ ‘ਚ ਅੰਡਰ- 14 ਤੇ ਅੰਡਰ 17 ਦੇ ਲੜਕੇ, ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ। ਜ਼ਿਲ੍ਹਾ ਸਿੱਖਿਆ ਅਫਸਰ ਸੁਸ਼ੀਲ ਕੁਮਾਰ, ਸਿੱਖਿਆ ਅਫਸਰ ਬਲਰਾਜ ਸਿੰਘ ਿਢੱਲੋਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਆਸ਼ੂ ਵਿਸ਼ਾਲ ਵੱਲੋਂ ਸਟੇਡੀਅਮ ਦਾ ਦੌਰਾ ਕੀਤਾ ਗਿਆ। ਮੁੱਖ ਅਫਸਰਾਂ ਵੱਲੋਂ ਟੂਰਨਾਮੈਂਟ ਦੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੈੱਸ ਵਿਚ ਸਾਰੇ ਖਾਣ ਪੀਣ ਦੇ ਪ੍ਰਬੰਧਾਂ ਨੂੰ ਜਾਂਚਿਆ ਗਿਆ। ਤੁਲੀ ਨੇ ਕਿਹਾ ਕਿ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਵੱਲੋਂ ਸਾਰੇ ਹੀ ਪ੍ਰਬੰਧ ਬਹੁਤ ਵਧੀਆ ਤਰੀਕੇ ਨਾਲ ਕੀਤੇ ਗਏ ਹਨ। ਭਾਗ ਲੈਣ ਵਾਲੇ ਖਿਡਾਰੀਆਂ ਲਈ ਪੀਣ ਦੇ ਪਾਣੀ, ਮੈਡੀਕਲ ਟੀਮਾਂ ਅਤੇ ਸੁਰੱਖਿਆ ਲਈ

ਪੁਲਿਸ ਕਰਮਚਾਰੀਆਂ ਡਿਊਟੀ ਲਗਾਈ ਗਈ। ਗੋਲਬਾਗ ਕੁਸ਼ਤੀ ਸਟੇਡੀਅਮ ਵਿੱਚ ਅਤੇ ਰਿਹਾਇਸ਼ਾਂ ਵਾਲੇ ਸਥਾਨ ਤੇ ਕਾਰਪੋਰੇਸ਼ਨ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਮੱਛਰ ਮਾਰਨ ਵਾਲੀ ਦਵਾਈ ਦਾ ਿਛੜਕਾਅ ਕਰਵਾਇਆ ਗਿਆ ਅਤੇ ਸਾਫ ਸਫਾਈ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਟੂਰਨਾਮੈਂਟ ਵਿਚ ਪੰਜਾਬ ਦੇ 23 ਜ਼ਿਲਿ੍ਹਆਂ ਤੋਂ ਲਗਭਗ 200 ਖਿਡਾਰੀਆਂ ਨੇ ਭਾਗ ਲਿਆ। ਇਸ ਮੌਕੇ ਤੇ ਵੱਖ-2 ਸਕੂਲਾਂ ਤੋਂ ਸਰੀਰਕ ਸਿੱਖਿਆ ਅਧਿਆਪਕ ਡਿਊਟੀਆਂ ਉੱਪਰ ਮੌਜੂਦ ਸਨ।