ਸਟਾਫ਼ ਰਿਪੋਰਟਰ, ਰੂਪਨਗਰ : ਜ਼ਿਲ੍ਹਾ ਜੇਲ੍ਹ ਵਿਚੋਂ ਮਿਲ ਰਹੇ ਮੋਬਾਈਲਾਂ ਨੇ ਜੇਲ੍ਹ ਪੁਲਿਸ ਦੀ ਸੁਰੱਖਿਆ ‘ਤੇ ਸਵਾਲੀਆਂ ਨਿਸ਼ਾਨ ਲਗਾ ਦਿੱਤੇ ਹਨ। ਸਿਟੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 9 ਹਵਾਲਾਤੀਆਂ ਤੇ ਵਿਅਕਤੀ ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦੂਜੇ ਪਾਸੇ ਰੂਪਨਗਰ ਜੇਲ੍ਹ ਵਿਚ ਜੇਲ੍ਹ ਵਿਚ ਕਿਸੇ ਅਣਸੁਖਾਵੀਂ ਘਟਨਾ ਨੂੰ ਲੈ ਕੇ ਪੁਲਿਸ ਤੇ ਜੇਲ੍ਹ ਪੁਲਿਸ ਵੱਲੋਂ ਬੁੱਧਵਾਰ ਨੂੰ ਮੌਕ ਡਰਿੱਲ ਕੀਤੀ ਗਈ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਸਹਾਇਕ ਜੇਲ੍ਹ ਸੁਪਰਡੈਂਟ ਜਸਵਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਜੇਲ੍ਹ ਅੰਦਰ ਤੋਂ ਲਾਵਾਰਿਸ ਹਾਲਤ ਵਿਚ ਦੋ ਮੋਬਾਈਲ ਮਿਲੇ ਹਨ ਤਾਂ ਪੁਲਿਸ ਨੇ ਅਣਪਛਾਤੇ ਵਿਅਕਤੀ ਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤਾ ਹੈ। ਦੂਜੇ ਮਾਮਲੇ ਵਿਚ ਜੇਲ੍ਹ ਪੁਲਿਸ ਨੂੰ ਜੇਲ੍ਹ ਅੰਦਰ ਤੋਂ 9 ਮੋਬਾਈਲ ਬਾਰਮਦ ਹੋਏ ਹਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸਿਟੀ ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਜਸਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਸਿਟੀ ਪੁਲਿਸ ਨੇ 9 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿਚ ਮਨੀਸ਼ ਰਾਣਾ, ਰਣਵੀਰ ਸਿੰਘ, ਰਾਜ ਕੁਮਾਰ, ਗੁਰਸਿਮਰਨ ਸਿੰਘ, ਮਨਦੀਪ ਸਿੰਘ, ਦਵਿੰਦਰ ਸਿੰਘ, ਸਤਨਾਮ ਸਿੰਘ, ਏਕਾਂਤ ਅਤੇ ਅਰਸ਼ਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


