ਜੇ ਪੁਲਿਸ ਘਰਾਂ ‘ਤੇ ਛਾਪੇ ਮਾਰਦੀ ਹੈ ਤਾਂ ਉਨ੍ਹਾਂ ਨੂੰ ਘਰਾਂ ‘ਚ ਹੀ ਕੈਦ ਕਰ ਲਿਓ: ਭਾਈ ਦਾਦੂਵਾਲ

ਸੰਗਰੂਰ ( ਸਿੱਖ ਸਿਆਸਤ ਬਿਊਰੋ ) ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ 8 ਦਸੰਬਰ ਨੂੰ “ਸਰਬੱਤ ਖ਼ਾਲਸਾ” ਹੋਣ ਤੋਂ ਜਬਰੀ ਰੋਕਿਆ ਗਿਆ ਤਾਂ ਉਸੇ ਦਿਨ ਮੋਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਹੋਣ ਦਿੱਤਾ ਜਾਵੇਗਾ। ਭਾਈ ਦਾਦੂਵਾਲ ਗੁਰਦੁਆਰਾ ਅਕਾਲਸਰ ਸਾਹਿਬ ਵਿੱਚ “ਸਰਬੱਤ ਖ਼ਾਲਸਾ” ਦੀ ਤਿਆਰੀ ਸਬੰਧੀ ਤਿੰਨ ਜ਼ਿਲ੍ਹਿਆਂ ਪਟਿਆਲਾ, ਸੰਗਰੂਰ ਅਤੇ ਬਰਨਾਲਾ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਉਨ੍ਹਾਂ “ਸਰਬੱਤ ਖ਼ਾਲਸਾ” ਵਿੱਚ ਸ਼ਾਮਲ ਹੋਣ ਵਾਲੀ ਸਿੱਖ ਸੰਗਤ ਨੂੰ ਸੱਦਾ ਦਿੱਤਾ ਕਿ ਜੇਕਰ ਪੁਲਿਸ ਵੱਲੋਂ “ਸਰਬੱਤ ਖ਼ਾਲਸਾ” ਨੂੰ ਜਾਂਦੇ ਰਾਹ ਰੋਕੇ ਗਏ ਤਾਂ ਪੰਜਾਬ ਭਰ ਵਿੱਚ ਸੜਕਾਂ ਅਤੇ ਰੇਲਵੇ ਲਾਈਨਾਂ ਜਾਮ ਕਰ ਦਿੱਤੀਆਂ ਜਾਣ ਅਤੇ ਜਿਥੇ ਕਿਤੇ ਵੀ ਪਾਣੀ ਦੀਆਂ ਟੈਂਕੀਆਂ ਅਤੇ ਟਾਵਰ ਮਿਲਣ ਉਨ੍ਹਾਂ ‘ਤੇ ਚੜ੍ਹ ਕੇ ਆਵਾਜ਼ ਬੁਲੰਦ ਕੀਤੀ ਜਾਵੇ।ਭਾਈ ਦਾਦੂਵਾਲ ਨੇ ਕਿਹਾ ਕਿ ਅਕਾਲੀ ਦਲ ਮੋਗਾ ਵਿੱਚ ਰੈਲੀ ਕਰਕੇ ਪਾਣੀਆਂ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਦੋਸ਼ ਲਾਇਆ ਸੀ ਕਿ “ਸਰਬੱਤ ਖ਼ਾਲਸਾ” ਪਾਕਿਸਤਾਨ ਦੀ ਏਜੰਸੀ ਆਈ.ਐਸ.ਆਈ. ਕਰਵਾ ਰਹੀ ਹੈ ਅਤੇ ਇਸੇ ਕਾਰਨ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਜਦੋਂ ਬਾਦਲ ਪਾਸੋਂ ਆਈਐਸਆਈ ਦੇ ਦਖ਼ਲ ਦਾ ਸਬੂਤ ਮੰਗਿਆ ਗਿਆ ਤਾਂ ਕੋਈ ਜਵਾਬ ਨਹੀਂ ਦਿੱਤਾ। ਜੇਕਰ ਸਰਕਾਰ ਹੁਣ ਪਾਬੰਦੀ ਲਗਾਉਂਦੀ ਹੈ ਤਾਂ ਸਮਝਿਆ ਜਾਵੇਗਾ ਕਿ ਸਰਕਾਰ ਪੰਜਾਬ ਦਾ ਮਾਹੌਲ ਖੁਦ ਵਿਗਾੜਨਾ ਚਾਹੁੰਦੀ ਹੈ। ਮਾਨ ਨੇ ਕਿਹਾ ਕਿ “ਸਰਬੱਤ ਖ਼ਾਲਸਾ” ‘ਚ ਜਾਣ ਤੋਂ ਰੋਕਣ ਲਈ ਜੇਕਰ ਪੁਲਿਸ ਵੱਲੋਂ ਘਰਾਂ ‘ਤੇ ਛਾਪੇ ਗਏ ਤਾਂ ਘਰ ‘ਚ ਦਾਖਲ ਹੋਈ ਪੁਲਿਸ ਨੂੰ ਅੰਦਰ ਹੀ ਬੰਦ ਕਰ ਲਿਆ ਜਾਵੇ ਕਿਉਂਕਿ ਬਗੈਰ ਵਾਰੰਟ ਤੋਂ ਪੁਲਿਸ ਗ੍ਰਿਫ਼ਤਾਰ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਬਾਦਲਾਂ ਦੇ ਇਸ਼ਾਰੇ ‘ਤੇ ਪੰਜਾਬ ਪੁਲਿਸ ਨੂੰ ਗੈਰਕਾਨੂੰਨੀ ਕਾਰਵਾਈਆਂ ਦੀ ਆਦਤ ਪੈ ਗਈ ਹੈ, ਜਿਸਨੂੰ ਦਰੁਸਤ ਕਰਨਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.