ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਖੇਡੋ ਪੰਜਾਬ ਬਲਾਕ ਪੱਧਰੀ ਪ੍ਰਤੀਯੋਗਤਾ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਰੇਲ ਕੋਚ ਫੈਕਟਰੀ ਦੀ ਵਿਦਿਆਰਥਣ ਪਹਿਲੇ ਸਥਾਨ ‘ਤੇ ਕਬਜ਼ਾ ਕਰਨ ਵਿਚ ਸਫਲ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿੰ੍ਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਅੱਠਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ 100 ਮੀਟਰ ਰੇਸ ਮੁਕਾਬਲੇ ‘ਚ ਪਹਿਲਾ ਸਥਾਨ ਹਾਸਲ ਕਰਨ ਵਿਚ ਸਫਲ ਰਹੀ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰਰੀਤ ਕੌਰ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਹੋਣਹਾਰ ਵਿਦਿਆਰਥਣ ਅਤੇ ਸਟਾਫ਼ ਮੈਂਬਰਾਂ ਨੂੰ ਇਸ ਉਪਲਬਧੀ ‘ਤੇ ਵਧਾਈ ਦਿੱਤੀ। ਬੀਬੀ ਗੁਰਪ੍ਰਰੀਤ ਕੌਰ, ਇੰਜੀਨੀਅਰ ਹਰਨਿਆਮਤ ਕੌਰ ਅਤੇ ਪਿੰ੍ਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਜੇਤੂ ਵਿਦਿਆਰਥਣ ਜੈਸਮੀਨ ਕੌਰ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਮੈਡਮ ਰਜਨੀ ਅਰੋੜਾ, ਰਣਧੀਰ ਸਿੰਘ ਡੀਪੀ, ਰੇਨੂੰ ਬਾਲਾ ਡੀਪੀ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।