ਦਲਵਿੰਦਰ ਸਿੰਘ ਰਛੀਨ, ਰਾਏਕੋਟ : ਸਰਕਾਰੀ ਪ੍ਰਰਾਇਮਰੀ ਸਕੂਲ ਜੌਹਲਾਂ ‘ਚ ਪੜਦੇ ਬੱਚਿਆਂ ਨੂੰ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂਆਂ ਵੱਲੋਂ ਬੂਟ ਵੰਡੇ ਗਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂ ਕੁਲਦੀਪ ਸਿੰਘ ਕੱਦੂ ਜੌਹਲਾਂ ਨੇ ਆਖਿਆ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹੁੰਦੇ ਹਨ। ਇਸ ਲਈ ਉਨਾਂ੍ਹ ਨੂੰ ਸਿੱਖਿਆ ਪ੍ਰਰਾਪਤ ਕਰਨ ਵਿਚ ਕਿਸੇ ਕਿਸਮ ਦੀ ਦਿਕਤ ਪੇਸ਼ ਨਹੀਂ ਆਉਣੀ ਚਾਹੀਦੀ, ਬਲਕਿ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਸਮੇਂ-ਸਮੇਂ ‘ਤੇ ਲੋੜੀਂਦੀ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਮੁੱਖ ਅਧਿਆਪਕ ਜਸਵਿੰਦਰ ਸਿੰਘ ਧੰਨਵਾਦ ਕੀਤਾ। ਇਸ ਮੌਕੇ ਬਲਜਿੰਦਰ ਸਿੰਘ ਪ੍ਰਧਾਨ, ਡਾ. ਗੁਰਦੀਪ ਸਿੰਘ, ਤਰਸੇਮ ਸਿੰਘ, ਚਮਕੌਰ ਸਿੰਘ, ਡਾ. ਲਖਵੀਰ ਸਿੰਘ, ਬਹਾਦਰ ਸਿੰਘ, ਪੇ੍ਮ ਸਿੰਘ, ਕੁਲਦੀਪ ਸਿੰਘ ਕੀਪਾ, ਮਨਪ੍ਰਰੀਤ ਸਿੰਘ ਕਾਲਾ, ਲਖਵੀਰ ਕੌਰ, ਬਿੰਦੂ ਸ਼ਰਮਾ, ਜਸਵੀਰ ਸਿੰਘ, ਅਮਨਦੀਪ ਕੌਰ ਆਦਿ ਹਾਜ਼ਰ ਸਨ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


