Ad-Time-For-Vacation.png

ਟਰੰਟੋ ‘ਚ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

ਓਂਟਾਰੀਓ :-ਬ੍ਰੈਂਪਟਨ ‘ਚ ਭਾਰਤੀ ਸਮੇਂ ਦੇ ਮੁਤਾਬਕ ਅੱਜ ਸਵੇਰੇ ਤੜਕੇ 28 ਸਾਲਾ ਇਕ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਪਲਵਿੰਦਰ ਸਿੰਘ ਉਰਫ ਵਿੱਕੀ ਪੰਜਾਬ ਪੁਲਸ ਦੇ ਰਿਟਾ. ਥਾਣੇਦਾਰ ਗੁਰਮੇਜ ਸਿੰਘ ਵਾਸੀ ਨੈਸ਼ਨਲ ਐਵੇਨਿਊ (ਗਲੀ ਨੰ. 7) ਰਾਮਾਮੰਡੀ (ਜਲੰਧਰ) ਦਾ ਬੇਟਾ ਸੀ ਤੇ ਜਨਵਰੀ 2010 ‘ਚ ਕੈਨੇਡਾ ਗਿਆ ਤੇ ਉਥੇ ਜਾ ਕੇ ਉਸ ਨੇ ਬਿਜਨੈੱਸ ਡਿਪਲੋਮਾ ਕੀਤਾ । ਬ੍ਰੈਂਪਟਨ ‘ਚ ਉਹ ਆਪਣੇ ਦੋਸਤਾਂ ਨਾਲ ਰਹਿੰਦਾ ਸੀ ਤੇ ਘਰ ਤੋਂ ਕੁਝ ਦੂਰੀ ‘ਤੇ ਹੀ ਕੰਮ ਕਰਦਾ ਸੀ ।ਜਾਣਕਾਰੀ ਮੁਤਾਬਕ ਜਦੋਂ ਉਹ ਸੋਮਵਾਰ ਨੂੰ ਆਪਣੇ ਘਰ ਪਹੁੰਚਿਆ ਤਾਂ ਇਸ ਦੌਰਾਨ ਬਾਹਰੀ ਦਰਵਾਜੇ ਦੀ ਬੈੱਲ ਵੱਜੀ । ਉਸ ਨੇ ਦਰਵਾਜਾ ਖੋਲ੍ਹਿਆ ਤਾਂ ਇਕ ਨੀਗਰੋ ਨੇ ਉਸ ਨੂੰ ਗੋਲੀ ਮਾਰ ਦਿੱਤੀ । ਉਸ ਦੇ ਸਾਥੀ ਤੁਰੰਤ ਉਸ ਨੂੰ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਬ੍ਰੈਂਪਟਨ ਪੁਲਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਨੀਗਰੋਜ਼ ‘ਚੋਂ 2 ਨੂੰ ਗ੍ਰਿਫਤਾਰ ਕਰ ਲਿਆ ਹੈ ।
88

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.