ਅਮਰੀਕ ਕਟਾਰੀਆ, ਮੁਕੰਦਪੁਰ : ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਕਾਲਜ ਵਿਚ ਇਕ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਵਿਚ ਬੰਗਾ ਸਬ ਡਵੀਜ਼ਨ ਦੇ ਐੱਸਆਈ ਪਰਗਟ ਸਿੰਘ ਦੀ ਅਗਵਾਈ ‘ਚ ਏਐੱਸਆਈ ਪਰਵੀਨ ਕੁਮਾਰ ਤੇ ਏਐੱਸਆਈ ਸਤਨਾਮ ਸਿੰਘ ਨੇ ਟ੍ਰੈਫਿਕ ਨਿਯਮਾਂ, ਨਸ਼ੇ ਤੇ ਸਾਈਬਰ ਕਰਾਈਮ ਸਬੰਧੀ ਵਿਸ਼ਿਆਂ ‘ਤੇ ਕਾਲਜ ਵਿਦਿਆਰਥੀਆਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਈ। ਇਸ ਦੌਰਾਨ ਪੋ੍. ਮਨਜੀਤ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਇਨ੍ਹਾਂ ਵਿਸ਼ਿਆਂ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਨ੍ਹਾਂ ਵਿਸ਼ਿਆਂ ‘ਤੇ ਸੰਵਾਦ ਹੋਣਾ ਜਰੂਰੀ ਕਰਾਰ ਦਿੱਤਾ। ਉਪਰੰਤ ਏਐੱਸਆਈ ਨੇ ਆਖਿਆ ਕਿ ਸੜਕੀ ਆਵਾਜਾਈ ਦੌਰਾਨ ਅਸੀਂ ਕਈ ਵਾਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਾਂ, ਜਿਸ ਦਾ ਮੁੱਖ ਕਾਰਨ ਅਕਸਰ ਟ੍ਰੈਫਿਕ ਨਿਯਮਾਂ ਪ੍ਰਤੀ ਅਵੇਸਲਾਪਣ ਅਤੇ ਲਾਪਰਵਾਹੀ ਹੀ ਹੁੰਦਾ ਹੈ। ਉਨਾਂ੍ਹ ਵਾਰ-ਵਾਰ ਦੋ ਪਹੀਆ ਵਾਹਨਾਂ ਲਈ ਹੈਲਮੈੱਟ ਵਰਤਣ ਦੀ ਅਪੀਲ ਕੀਤੀ। ਅੰਤ ਵਿਚ ਪਿੰ੍ਸੀਪਲ ਪੋ੍. ਸ਼ਮਸ਼ਾਦ ਅਲੀ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਸੁਚੇਤ ਹੋਣ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਆਖਿਆ। ਇਸ ਮੌਕੇ ਮਨਜੀਤ ਸਿੰਘ, ਡਾ. ਚਰਨਜੀਤ ਕੌਰ, ਪੋ੍. ਜਗਵਿੰਦਰ ਸਿੰਘ, ਡਾ. ਕਰਮਜੀਤ ਕੌਰ, ਡਾ. ਸੰਗੀਤਾ, ਪੋ੍. ਸੁਖਮਿੰਦਰ ਬਾਵਾ, ਪੋ੍. ਰੁਪਿੰਦਰ ਸਿੰਘ, ਪੋ੍. ਸਰਬਜੀਤ ਸਿੰਘ, ਡਾ. ਆਸ਼ਿਮਾ ਪਾਸੀ, ਡਾ. ਨਿਰਦੋਸ਼ ਕੌਰ, ਡਾ. ਮੇਘਨਾ ਅਗਰਵਾਲ, ਸ਼ਵੇਤਾ ਅਤੇ ਕਾਲਜ ਦਾ ਸਮੁੱਚਾ ਸਟਾਫ ਹਾਜ਼ਰ ਸਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


