ਸਟਾਫ ਰਿਪੋਰਟਰ, ਹੁਸ਼ਿਆਰਪੁਰ : ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਕੁਲਵਰਨ ਸਿੰਘ, ਜਨਰਲ ਸਕੱਤਰ ਕਿਰਪਾਲ ਸਿੰਘ ਤੇ ਵਿੱਤ ਸਕੱਤਰ ਸੁਦੇਸ਼ ਚੰਦਰ ਸ਼ਰਮਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਰੈੱਸ ਸਕੱਤਰ ਤੇ ਮੁਲਾਜ਼ਮ ਜਥੇਬੰਦੀਆਂ ਦੇ ਸਾਬਕਾ ਮੋਢੀ ਆਗੂ ਡਾ. ਤਰਲੋਚਨ ਸਿੰਘ ਦੀ ਹੋਈ ਅਚਾਨਕ ਮੌਤ ‘ਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਾਥੀ ਕੁਲਵਰਨ ਸਿੰਘ ਤੇ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਕੌਮੀ ਆਗੂ ਸਾਥੀ ਮਨਜੀਤ ਸਿੰਘ ਸੈਣੀ ਨੇ ਕਿਹਾ ਕਿ ਡਾ. ਤਰਲੋਚਨ ਸਿੰਘ ਵੱਲੋਂ ਪਰਿਵਾਰਕ ਜ਼ਿੰਮੇਵਾਰੀਆਂ ਦੇ ਨਾਲ-ਨਾਲ ਆਪਣਾ ਸਾਰਾ ਜੀਵਨ ਮੁਲਾਜ਼ਮ ਲਹਿਰ ਦੀ ਬੇਹਤਰੀ ਲਈ ਅਰਪਣ ਕੀਤਾ ਅਤੇ ਹੁਣ ਵੀ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਉਜਾਗਰ ਕਰਕੇ ਉਨਾਂ੍ਹ ਨੂੰ ਹੱਲ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ਾਂ ਵਿਚ ਵੀ ਮੋਹਰੀ ਰੋਲ ਅਦਾ ਕਰਦੇ ਰਹੇ ਹਨ। ਤਹਿਸੀਲ ਗੜ੍ਹਸ਼ੰਕਰ ਦੇ ਪ੍ਰਧਾਨ ਪਿੰ੍ਸੀਪਲ ਪਿਆਰਾ ਸਿੰਘ, ਹੁਸ਼ਿਆਰਪੁਰ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਧਾਮੀ, ਟਾਂਡਾ ਦੇ ਪ੍ਰਧਾਨ ਅਜੀਤ ਸਿੰਘ ਗੁਰਾਇਆਂ, ਦਸੂਹਾ ਦੇ ਪ੍ਰਧਾਨ ਦਲਵੀਰ ਸਿੰਘ ਭੁੱਲਰ, ਮੁਕੇਰੀਆਂ ਦੇ ਪ੍ਰਧਾਨ ਸੁਰਿੰਦਰ ਕੁਮਾਰ, ਤਲਵਾੜਾ ਦੇ ਪ੍ਰਧਾਨ ਗਿਆਨ ਸਿੰਘ ਗੁਪਤਾ ਨੇ ਕਿਹਾ ਕਿ ਡਾ. ਤਰਲੋਚਨ ਵੱਲੋਂ ਸੁਧਾਰਵਾਦੀ ਅਤੇ ਮਾਅਰਕੇਬਾਜ਼ੀ ਦੀ ਲਾਈਨ ਨੂੰ ਨਕਾਰਦੇ ਹੋਏ ਵਿਗਿਆਨਕ ਲੀਹਾਂ ਨੂੰ ਮੁੱਖ ਰੱਖਦਿਆਂ ਸੰਘਰਸ਼ਾਂ ਦੀ ਰੂਪ-ਰੇਖਾ ਉਲੀਕ ਕੇ ਮੰਗਾਂ ਦੀ ਪ੍ਰਰਾਪਤੀ ਕੀਤੀ ਹੈ। ਜਥੇਬੰਦੀ ਦੇ ਆਗੂਆਂ ਸੂਰਜ ਪ੍ਰਕਾਸ਼ ਅਨੰਦ, ਡਾ. ਸੁਖਦੇਵ ਸਿੰਘ ਿਢੱਲੋਂ, ਬਲਵੀਰ ਸਿੰਘ ਸੈਣੀ, ਕੇਸਰ ਸਿੰਘ ਬੰਸੀਆ, ਜੋਧ ਸਿੰਘ, ਸ਼ਿਵ ਕੁਮਾਰ ਤਲਵਾੜਾ, ਸਰੂਪ ਚੰਦ, ਸੱਤਪਾਲ ਲੱਠ ਨੇ ਕਿਹਾ ਕਿ 17 ਸਤੰਬਰ ਨੂੰ ਬੁਲ੍ਹੋਵਾਲ ਵਿਖੇ ਕੀਤੇ ਜਾ ਰਹੇ ਸ਼ਰਧਾਂਜਲੀ ਸਮਾਰੋਹ ‘ਚ ਪੈਨਸ਼ਨਰ ਬਾਬਿਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੇ ਯੁੱਧ ਸਾਥੀ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।