ਸਟਾਫ਼ ਰਿਪੋਰਟਰ, ਰੂਪਨਗਰ : ਡੀਏਵੀ ਪਬਲਿਕ ਸਕੂਲ ਰੋਪੜ ਨੇ ਕ੍ਰਿਕਟ ਅੰਡਰ-19 ਸਾਲ ਲੜਕਿਆਂ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਰਾਪਤ ਕੀਤਾ। ਸਕੂਲ ਦੇ ਖਿਡਾਰੀਆਂ ਨੇ ਕੁਆਰਟਰ ਫਾਈਨਲ ਮੁਕਾਬਲੇ ਵਿਚ ਮਿਆਂਪੁਰ ਜ਼ੋਨ, ਸੈਮੀਫਾਈਨਲ ਮੁਕਾਬਲੇ ਵਿਚ ਤਖਤਗੜ੍ਹ ਜ਼ੋਨ ਅਤੇ ਫਾਈਨਲ ਮੈਚ ਵਿਚ ਨੰਗਲ ਜ਼ੋਨ ਨੂੰ ਹਰਾ ਕੇ ਖਿਤਾਬ ‘ਤੇ ਕਬਜ਼ਾ ਕੀਤਾ। ਪਿੰ੍ਸੀਪਲ ਸੰਗੀਤਾ ਰਾਣੀ ਨੇ ਸਾਰੇ ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਮੈਡਲ ਪਾ ਕੇ ਸਨਮਾਨ ਕੀਤਾ ਅਤੇ ਸਕੂਲ ਦੇ ਡੀਪੀਈ ਰਵੀਇੰਦਰ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਅਸ਼ਵਨੀ ਸ਼ਰਮਾ, ਇਕਬਾਲ ਸਿੰਘ, ਰਾਜੇਸ਼ ਸ਼ਰਮਾ, ਬਰਿੰਦਰ ਸਿੰਘ, ਅਸ਼ੋਕ ਸੋਨੀ, ਦਿਨੇਸ਼ ਵਰਮਾ, ਨੀਲੂ ਮਲਹੋਤਰਾ ਆਦਿ ਹਾਜ਼ਰ ਸਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


