ਸਟਾਫ ਰਿਪੋਰਟਰ, ਖੰਨਾ : ਡੈਮੋਕੇ੍ਟਿਕ ਟੀਚਰਜ ਫਰੰਟ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਦੇ ਬਲਾਕਾਂ ਦੀ ਮੀਟਿੰਗ ਖੰਨਾ ਵਿਖੇ ਬਲਾਕ ਪ੍ਰਧਾਨ ਖੰਨਾ-2 ਹਰਪਿੰਦਰ ਸ਼ਾਹੀ ਦੀ ਅਗਵਾਈ ਹੇਠ ਹੋਈ, ਜਿਸ ‘ਚ 26 ਨਵੰਬਰ ਦੀ ਸੰਗਰੂਰ ਵਿਖੇ ਹੋਣ ਵਾਲੀ ਸੰਯੁਕਤ ਅਧਿਆਪਕ ਫਰੰਟ ਦੀ ਸੂਬਾ ਪੱਧਰੀ ਰੈਲੀ ਲਈ ਅਧਿਆਪਕਾਂ ਦੀ ਲਾਮਬੰਦੀ ਲਈ ਯੋਜਨਾਬੰਦੀ ਕੀਤੀ ਗਈ।

ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਨੇ ਦੱਸਿਆ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਪ੍ਰਤੀ ਰਵੱਈਆ ਬਹੁਤ ਹੀ ਨਕਾਰਾਤਮਕ ਹੈ ਤੇ ਮੰਗਾਂ ਨੂੰ ਪੈਂਡਿੰਗ ਰੱਖਿਆ ਜਾ ਰਿਹਾ ਹੈ। ਆਗੂਆਂ ਨੇ ਸਮੁੱਚੇ ਪੰਜਾਬ ਦੇ ਅਧਿਆਪਕਾਂ ਨੂੰ ਵੱਡੀ ਗਿਣਤੀ ‘ਚ ਰੈਲੀ ‘ਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਵਿਰੁੱਧ ਆਪਣਾ ਰੋਸ ਦਰਜ਼ ਕਰਵਾਉਂਦੇ ਹੋਏ ਮੰਗਾਂ ਮੰਨਵਾਉਣ ਦਾ ਸੱਦਾ ਦਿੱਤਾ। ਇਸ ਮੌਕੇ ਗੁਰਬਚਨ ਸਿੰਘ, ਹੁਸ਼ਿਆਰ ਸਿੰਘ, ਜਸਕਰਨ ਸਿੰਘ, ਅਮਨਦੀਪ ਸਿੰਘ, ਸੰਜੇ ਪੁਰੀ, ਟੀਟੂ, ਰਾਜਿੰਦਰ ਸਿੰਘ, ਬਲਜੀਤ ਸਿੰਘ, ਬਲਦੇਵ ਰਾਜ, ਗੁਰਤੇਜ ਸਿੰਘ, ਤੇਜਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਮੌਜੂਦ ਸਨ।