ਸਟਾਫ ਰਿਪੋਰਟਰ, ਖੰਨਾ : ਦਿੱਲੀ ਪਬਲਿਕ ਸਕੂਲ ਖੰਨਾ ਵੱਲੋਂ ਖੰਨਾ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਜਾਗਰੂਕ ਕਰਦੇ ਹੋਏ ਰੈਲੀ ਦਾ ਆਯੋਜਨ ਕੀਤਾ। ਇਸ ਰੈਲੀ ‘ਚ ਪੰਜਵੀਂ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਇਹ ਰੈਲੀ ਜੀਟੀਬੀ ਬਜ਼ਾਰ, ਬੁੱਕ ਮਾਰਕੀਟ ਤੇ ਆਸ-ਪਾਸ ਦੇ ਇਲਾਕਿਆਂ ‘ਚ ਕੱਢੀ ਗਈ। ਇਸ ਦੌਰਾਨ ਉਨ੍ਹਾਂ ਨੌਜਵਾਨਾਂ ਤੇ ਸਮੂਹ ਲੋਕਾਂ ਨੂੰ ਪਟਾਕਿਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਤੇ ਇਸ ਦੀਵਾਲੀ ਮੌਕੇ ਮਿੱਟੀ ਦੇ ਦੀਵੇ ਤੇ ਹੱਥਾਂ ਨਾਲ ਬਣੀਆਂ ਚੀਜ਼ਾਂ ਖਰੀਦਣ ਲਈ ਪੇ੍ਰਿਤ ਕੀਤਾ। ਇਹ ਰੈਲੀ ਸਕੂਲ ਦੀ ਹਫ਼ਤਾ ਭਰ ਚੱਲਣ ਵਾਲੀ ਸੁਰੱਖਿਅਤ ਦੀਵਾਲੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ।
ਵਿਦਿਆਰਥੀਆਂ ਨੇ ਸਥਾਨਕ ਲੋਕਾਂ ਤੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਤੇ ਰੈਲੀ ਨੂੰ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਰੈਲੀ ਨੂੰ ਭਰਵਾਂ ਹੁੰਗਾਰਾ ਮਿਲਿਆ ਤੇ ਲੋਕਾਂ ਵੱਲੋਂ ਇਸ ਦੀ ਸ਼ਲਾਘਾ ਕੀਤੀ ਗਈ।



