ਪੱਤਰ ਪੇ੍ਰਰਕ, ਪਟਿਆਲਾ : ਡੀਏਵੀ ਪਬਲਿਕ ਸਕੂਲ ਪਟਿਆਲਾ ਵਿਖੇ ਦੇਸ਼ ਦੀ ਰਾਸ਼ਟਰੀ ਭਾਸ਼ਾ ਹਿੰਦੀ ਨੂੰ ਸਮਰਪਿਤ ‘ਹਿੰਦੀ ਦਿਵਸ’ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਦੀ ਸ਼ੁਰੂਆਤ ਸਕੂਲ ਪਿੰ੍ਸੀਪਲ ਵਿਵੇਕ ਤਿਵਾਰੀ ਤੇ ਸਮੂਹ ਅਧਿਆਪਕਾਂ ਨੇ ਫੁੱਲ ਭੇਟ ਕਰ ਕੇ ਕੀਤੀ। ਇਸ ਮੌਕੇ ਸਕੂਲ ਦੇ ਮੁਖੀ ਵਿਵੇਕ ਤਿਵਾਰੀ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਸਾਨੂੰ ਸਵਾਮੀ ਵਿਰਜਾਨੰਦ ਜੀ ਦੇ ਜੀਵਨ ਤੋਂ ਪੇ੍ਰਰਨਾ ਲੈ ਕੇ ਆਪਣਾ ਜੀਵਨ ਦੇਸ਼ ਨੂੰ ਸਮਰਪਿਤ ਕਰਨਾ ਚਾਹੀਦਾ ਹੈ। ਕੌਮ ਦੀ ਭਲਾਈ ਵਿਚ ਹੀ ਸਾਡੀ ਭਲਾਈ ਹੈ। ਇਸ ਮੌਕੇ ਹਿੰਦੀ ਵਿਭਾਗ ਦੀ ਅਧਿਆਪਕਾ ਅੰਜਲੀ ਕਪੂਰ ਨੇ ਸਵਾਮੀ ਜੀ ਪ੍ਰਤੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਾਨੂੰ ਸਵਾਮੀ ਜੀ ਵੱਲੋਂ ਕੀਤੇ ਕੰਮਾਂ ਨੂੰ ਆਪਣੇ ਜੀਵਨ ਵਿਚ ਅਪਨਾਉਣਾ ਚਾਹੀਦਾ ਹੈ ਅਤੇ ਤਰੱਕੀ ਦੇ ਰਾਹ ਵੱਲ ਵਧਣਾ ਚਾਹੀਦਾ ਹੈ। ਇਸ ਤੋਂ ਬਾਅਦ ਹਿੰਦੀ ਵਿਭਾਗ ਦੇ ਮੁਖੀ ਅਵਿਨਾਸ਼ ਕੌਸ਼ਕਿ ਨੇ ਹਿੰਦੀ ਦਿਵਸ ‘ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਿੰਦੀ ਭਾਸ਼ੀ ਹੋਣ ‘ਤੇ ਮਾਣ ਹੋਣਾ ਚਾਹੀਦਾ ਹੈ ਕਿਉਂਕਿ ਹਿੰਦੀ ਭਾਸ਼ਾ ਸਾਡੀ ਸਭਿਅਤਾ ਅਤੇ ਸੱਭਿਆਚਾਰ ਦਾ ਪ੍ਰਤੀਬਿੰਬ ਹੈ। ਇਸ ਮੌਕੇ ਹਿੰਦੀ ਅਧਿਆਪਕਾ ਮਨੀਸ਼ਾ ਵੱਲੋਂ ਹਿੰਦੀ ਦਿਵਸ ‘ਤੇ ਇੱਕ ਸੁਰੀਲੀ ਕਵਿਤਾ ਪੇਸ਼ ਕੀਤੀ ਗਈ। ਇਸ ਦੌਰਾਨ ਸਟੇਜ ਦਾ ਸੰਚਾਲਨ ਹਿੰਦੀ ਅਧਿਆਪਕਾ ਰਿਧੀ ਨੇ ਕੀਤਾ। ਉਨਾਂ੍ਹ ਨੇ ਆਪਣੀ ਮਿੱਠੀ ਆਵਾਜ਼ ਨਾਲ ਦੋਹੇ ਪੇਸ਼ ਕੀਤੇ, ਜਿਸ ਨੇ ਸਾਰਿਆਂ ਨੂੰ ਖੁਸ਼ ਅਤੇ ਭਾਵੁਕ ਕਰ ਦਿੱਤਾ। ਅੰਤ ‘ਚ ਪਿੰ੍ਸੀਪਲ ਵਿਵੇਕ ਤਿਵਾਰੀ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਹਿੰਦੀ ਭਾਸ਼ਾ ਭਾਰਤੀਅਤਾ ਦੀ ਪਹਿਚਾਣ ਹੈ ਅਤੇ ਸਾਨੂੰ ਆਪਣੀ ਪਹਿਚਾਣ ਦੇ ਨਾਲ ਜੀਵਨ ਦੇ ਖੇਤਰ ਵਿੱਚ ਅੱਗੇ ਵਧਣਾ ਚਾਹੀਦਾ ਹੈ। ਹਿੰਦੀ ਭਾਸ਼ਾ ਦਾ ਪ੍ਰਚਾਰ ਅਤੇ ਪ੍ਰਸਾਰ ਪੂਰੀ ਦੁਨੀਆ ਵਿੱਚ ਕੀਤਾ ਜਾਣਾ ਚਾਹੀਦਾ ਹੈ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



