ਹੈਪੀ ਜੱਲ੍ਹਾ, ਪਾਇਲ : ਸੀਨੀਅਰ ਮੈਡੀਕਲ ਅਫਸਰ ਪਾਇਲ ਡਾ. ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਸਰਕਾਰੀ ਪ੍ਰਰਾਇਮਰੀ ਸਕੂਲ ਪਾਇਲ ਨੰਬਰ 2 ਵਿਖੇ ਲਗਾਇਆ ਗਿਆ।

ਸਿਹਤ ਇੰਸਪੈਕਟਰ ਸੁਖਮਿੰਦਰ ਸਿੰਘ ਨੇ ਦੱਸਿਆ ਇਹ ਬੁਖਾਰ ਮਾਦਾ ਮੱਛਰ ਦੇ ਡੰਗਣ ਨਾਲ ਹੁੰਦਾ ਹੈ, ਜੋ ਕਿ ਖੜ੍ਹੇ ਪਾਣੀ ਉਪਰ ਪਲਦਾ ਹੈ। ਇਸ ਕਾਰਨ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ‘ਚ ਦਰਦ, ਚਮੜੀ ‘ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਮਸੂੜਿਆਂ ਤੇ ਨੱਕ ‘ਚ ਖੂਨ ਦਾ ਵਗਣਾ ਇਸ ਦੇ ਮੁੱਖ ਲੱਛਣ ਹਨ। ਬਚਾਅ ਲਈ ਫਰਿੱਜ ਕੂਲਰ, ਟਾਇਰ, ਗਮਲੇ ਤੇ ਵਾਧੂ ਸਮਾਨ ‘ਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ।

ਇਸ ਦਾ ਇਲਾਜ ਤੇ ਟੈਸਟ ਸਾਰੇ ਸਰਕਾਰੀ ਹਸਪਤਾਲ ‘ਚ ਮੁਫ਼ਤ ਹੁੰਦਾ ਹੈ। ਸਕੂਲ ਦੇ ਮੁੱਖ ਅਧਿਆਪਕ ਸਤਵਿੰਦਰ ਕੌਰ ਵੱਲੋਂ ਸਿਹਤ ਵਿਭਾਗ ਦਾ ਕੈਂਪ ਲਗਾਉਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਕਰਮਜੀਤ ਸਿੰਘ, ਹਰਜੀਤ ਸਿੰਘ, ਗੁਰਮੀਤ ਕੌਰ, ਪਰਮਜੀਤ ਕੌਰ, ਕਮਲਦੀਪ ਕੌਰ ਆਦਿ ਹਾਜ਼ਰ ਸਨ।