ਸਟਾਫ ਰਿਪੋਰਟਰ, ਖੰਨਾ : ਸਰਕਾਰੀ ਮਿਡਲ ਸਕੂਲ ਜਲਾਜਣ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਟੀਮ ਵੱਲੋ ਲੈਕਚਰ ਦਿੱਤਾ ਗਿਆ। ਇਸ ਦੌਰਾਨ ਅਮਰੀਕ ਸਿੰਘ ਨੇ ਦੱਸਿਆ ਇਸ ਮੌਸਮ ‘ਚ ਮਲੇਰੀਆ ਤੇ ਡੇਂਗੂ ਦੀਆਂ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ।

ਇਸ ਲਈ ਸਿਹਤ ਵਿਭਾਗ ਵਲੋਂ ਸਰਕਾਰੀ ਮਿਡਲ ਸਕੂਲ ਜਲਾਜਣ ‘ਚ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕਰਕੇ ਉਨ੍ਹਾਂ ਦੇ ਘਰਾਂ ਤੋਂ ਡੇਂਗੂ ਮਲੇਰੀਆ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ, ਜਿਸ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਮਲੇਰੀਆ, ਡੇਂਗੂ ਤੇ ਹੋਰ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਨੂੰ ਮਲੇਰੀਆ ਤੇ ਡੇਂਗੂ ਤੋਂ ਬਚਾਅ, ਡੇਂਗੂ ਦੇ ਲੱਛਣਾਂ ਤੇ ਰੋਕਥਾਮ ਦੀ ਜਾਣਕਾਰੀ ਦਿੱਤੀ ਗਈ।

ਸਕੂਲ ਇੰਚਾਰਜ ਕਿਰਨਦੀਪ ਕੌਰ ਵੱਲੋਂ ਸਿਹਤ ਵਿਭਾਗ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਿਰਨਦੀਪ ਕੌਰ, ਰਾਜਨਜੀਤ ਕੌਰ, ਰਾਜਨ ਬਾਂਗਾ, ਹਰਪ੍ਰਰੀਤ ਸਿੰਘ, ਜਤਿੰਦਰ ਸਿੰਘ, ਲਵਪ੍ਰਰੀਤ ਸਿੰਘ, ਬਬੀਤਾ ਰਾਣੀ ਆਦਿ ਹਾਜ਼ਰ ਸਨ।