ਸਟਾਫ਼ ਰਿਪੋਰਟਰ, ਰੂਪਨਗਰ : ਜਗਨੰਦਨ ਸਿੰਘ ਰੀਹਲ ਮੈਂਬਰ ਸੀਨੀਅਰ ਸਿਟੀਜ਼ਨ ਕੌਂਸਲ ਤੇ ‘ਆਪ’ ਆਗੂ ਨੇ ਕਿਹਾ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਚ ਡੇਂਗੂ ਬਹੁਤ ਵਧਿਆ ਹੋਇਆ ਹੈ। ਮੀਡੀਆ ਰਿਪੋਰਟਾਂ ਰਾਹੀਂ ਪਤਾ ਲੱਗਾ ਕਿ ਮਰੀਜ਼ਾਂ ਨੂੰ ਸਰਕਾਰੀ ਹਸਪਤਾਲ ਅਤੇ ਪ੍ਰਰਾਈਵੇਟ ਹਸਪਤਾਲਾਂ ਵਿਚ ਬੈੱਡ ਨਹੀਂ ਮਿਲ ਰਹੇ, ਜਿਸ ਕਾਰਨ ਮਰੀਜ਼ਾਂ ਨੂੰ ਇਲਾਜ ਕਰਵਾਉਣ ਲਈ ਬਹੁਤ ਮੁਸ਼ਕਿਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸੰਤਾਂ ਨੂੰ ਨਿਮਰਤਾ ਸਹਿਤ ਅਪੀਲ ਕਰਦੇ ਹਾਂ ਕਿ ਆਪਣੀਆਂ ਧਰਮਸ਼ਾਲਾ ਦੀਆਂ ਬਿਲਡਿੰਗਾਂ ਦੇ ਕਮਰਿਆਂ ਵਿੱਚ ਬੈੱਡ ਲਾ ਕੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਡੇਂਗੂ ਦੇ ਮਰੀਜ਼ਾਂ ਲਈ ਖੋਲ ਦਿੱਤੇ ਜਾਣ ਤਾਂ ਕਿ ਉਹ ਆਪਣਾ ਇਲਾਜ ਸਮੇਂ ਸਿਰ ਕਰਵਾ ਸਕਣ। ਰੀਹਲ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੇ ਡਾਕਟਰ ਨੂੰ ਵੀ ਇਲਾਜ ਕਰਨ ਲਈ ਸੱਦਾ ਦਿੱਤਾ ਜਾਵੇ ਤਾਂ ਕਿ ਮਰੀਜ਼ਾਂ ਦਾ ਇਲਾਜ ਸਮੇਂ ਸਿਰ ਹੋ ਸਕੇ।