ਸਟਾਫ ਰਿਪੋਰਟਰ, ਖੰਨਾ : ਨਸ਼ਾ ਤਸਕਰੀ ਲਈ ਬਦਨਾਮ ਥਾਣਾ ਸਿਟੀ 2 ਦੀ ਪੁਰਾਣੀ ਇਮਾਰਤ ਦੇ ਨਾਲ ਲੱਗਦੀ ਮੀਟ ਮਾਰਕੀਟ ਇਲਾਕੇ ‘ਚ ਵੀਰਵਾਰ ਹੰਗਾਮਾ ਹੋ ਗਿਆ। ਲੋਕਾਂ ਨੇ ਮੀਟ ਮਾਰਕੀਟ ‘ਚੋਂ ਕਿਸੇ ਤਸਕਰ ਤੋਂ ਚਿੱਟਾ ਲੈ ਕੇ ਬਾਹਰ ਆਏ ਮੋਟਰਸਾਈਕਲ ਸਵਾਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਲੋਕਾਂ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਤੇ ਪੁਲਿਸ ਨੂੰ ਮੌਕੇ ‘ਤੇ ਬੁਲਾਇਆ ਗਿਆ। ਪੁਲਿਸ ਨੇ ਮੋਟਰਸਾਈਕਲ ਸਵਾਰ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰਨ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਲਲਹੇੜੀ ਵਜੋਂ ਹੋਈ ਹੈ। ਡੀਐੱਸਪੀ ਰਾਜੇਸ਼ ਕੁਮਾਰ ਨੇ ਦੱਸਿਆ ਮੋਟਰਸਾਈਕਲ ਸਵਾਰ ਅਵਤਾਰ ਸਿੰਘ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਤਸਕਰਾਂ ਨੂੰ ਵੀ ਫੜ ਲਿਆ ਜਾਵੇਗਾ। ਮੀਟ ਮਾਰਕੀਟ ‘ਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


