ਨਵੀਂ ਦਿੱਲੀ- ਸੰਸਦ ਦਾ ਮਾਨਸੂਨ ਸੈਸ਼ਨ ਅੱਜ ਯਾਨੀ ਸੋਮਵਾਰ ਨੂੰ ਸ਼ੁਰੂ ਹੋ ਗਿਆ ਹੈ। ਵਿਰੋਧੀ ਧਿਰ ਵਲੋਂ ਇਸ ਵਾਰ ਲਿਖਤੀ ਤਰੀਕੇ ਨਾਲ ਸਵਾਲ ਪੁੱਛੇ ਜਾ ਰਹੇ ਹਨ। ਕੋਰੋਨਾ ਸੰਕਟ ਕਾਲ ਅਤੇ ਤਾਲਾਬੰਦੀ ਦਰਮਿਆਨ ਪ੍ਰਵਾਸੀ ਮਜ਼ਦੂਰਾਂ ‘ਤੇ ਕਾਫ਼ੀ ਆਫ਼ਤ ਆਈ ਸੀ, ਸਰਕਾਰ ਤੋਂ ਇਸੇ ਮਾਮਲੇ ‘ਤੇ ਸਵਾਲ ਪੁੱਛਿਆ ਗਿਆ। ਵਿਰੋਧੀ ਧਿਰ ਦੇ ਕੁਝ ਸੰਸਦ ਮੈਂਬਰਾ ਨੇ ਇਸ ਦਰਮਿਆਨ ਹੋਈ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਦੇ ਅੰਕੜਿਆਂ ਦੀ ਜਾਣਕਾਰੀ ਮੰਗੀ, ਜਿਸ ‘ਤੇ ਸਰਕਾਰ ਨੇ ਕਿਹਾ ਕਿ ਉਨਾਂ ਕੋਲ ਅਜਿਹਾ ਡਾਟਾ ਨਹੀਂ ਹੈ। ਤਾਲਾਬੰਦੀ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੇ ਮਾਮਲੇ ‘ਤੇ ਸਵਾਲ ਸਨ ਕਿ ਕੀ ਸਰਕਾਰ ਪ੍ਰਵਾਸੀ ਮਜ਼ਦੂਰਾਂ ਦੇ ਅੰਕੜਿਆਂ ਨੂੰ ਪਛਾਣਨ ‘ਚ ਗਲਤੀ ਕਰ ਗਈ, ਕੀ ਸਰਕਾਰ ਕੋਲ ਅਜਿਹਾ ਅੰਕੜਾ ਹੈ ਕਿ ਤਾਲਾਬੰਦੀ ਦੌਰਾਨ ਕਿੰਨੇ ਮਜ਼ਦੂਰਾਂ ਦੀ ਮੌਤ ਹੋਈ, ਕਿਉਂਕਿ ਹਜ਼ਾਰਾਂ ਮਜ਼ਦੂਰਾਂ ਦੇ ਮਰਨ ਦੀ ਗੱਲ ਸਾਹਮਣੇ ਆਈ ਹੈ।
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ