ਸੁਸ਼ੀਲ ਕੁਮਾਰ ਸ਼ਸ਼ੀ,ਲੁਧਿਆਣਾ: ਸੈਕਟਰ 39 ਦੇ ਰਹਿਣ ਵਾਲੇ ਸੋਮੇਸ਼ ਰਹੇਜਾ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਚੋਰਾਂ ਨੇ ਘਰ ‘ਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈl ਇਸ ਮਾਮਲੇ ਸਬੰਧੀ ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੋਮੇਸ਼ ਨੇ ਦੱਸਿਆ ਹਰ ਰੋਜ਼ ਵਾਂਗ ਸਵੇਰੇ 9 ਵਜੇ ਕਰੀਬ ਸੋਮੇਸ਼ ਤੇ ਉਸ ਦੀ ਪਤਨੀ ਆਪੋ ਆਪਣੇ ਕੰਮਾਂ ‘ਤੇ ਚਲੇ ਗਏ। ਸ਼ਾਮ ਵੇਲੇ ਜਦੋਂ ਦੋਵੇਂ ਘਰ ਆਏ ਤਾਂ ਘਰ ਦੇ ਤਾਲੇ ਟੁੱਟੇ ਦੇਖ ਉਨ੍ਹਾਂ ਦੇ ਹੋਸ਼ ਉੱਡ ਗਏ। ਉਨਾਂ ਨੂੰ ਸਮਝਦਿਆਂ ਦੇਰ ਨਾ ਲੱਗੀ ਕਿ ਚੋਰ ਵਾਰਦਾਤ ਨੂੰ ਅੰਜ਼ਾਮ ਦੇ ਗਏ ਹਨ। ਘਰ ਦੀ ਜਾਂਚ ਕਰਨ ‘ਤੇ ਪਤਾ ਲੱਗਾ ਕਿ ਘਰ ‘ਚੋਂ ਦੋ ਲੈਪਟਾਪ, 9000 ਰੁਪਏ ਦੀ ਨਕਦੀ, ਇੱਕ ਜੋੜੀ ਸੋਨੇ ਦੇ ਟੋਪਸ ਅਤੇ ਇੱਕ ਸੋਨੇ ਦੀ ਮੁੰਦਰੀ ਚੋਰੀ ਹੋ ਚੁੱਕੀ ਸੀ। ਇਸ ਮਾਮਲੇ ਵਿੱਚ ਥਾਣਾ ਮੋਤੀ ਨਗਰ ਦੇ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸੋਮੇਸ਼ ਰਹੇਜਾ ਦੀ ਸ਼ਿਕਾਇਤ ‘ਤੇ ਅਣਪਛਾਤੇ ਚੋਰਾਂ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮਾਂ ਦੀ ਤਲਾਸ਼ ਕਰਨ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਦੀ ਫੁਟੇਜ ਕੰਗਾਲ ਰਹੀ ਹੈ।