ਹਰਪ੍ਰਰੀਤ ਸਿੰਘ ਲਾਡੀ, ਗੁਰੂਸਰ ਸੁਧਾਰ : ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਨਵਨੀਤ ਸਿੰਘ ਬੈਂਸ ਵੱਲੋਂ ਥਾਣਾ ਸੁਧਾਰ ਵਿਖੇ ਤਾਇਨਾਤ ਐੱਸਐੱਚਓ ਜਗਜੀਤ ਸਿੰਘ ਦਾ ਤਬਾਦਲਾ ਪੁਲਿਸ ਲਾਈਨ ਲੁਧਿਆਣਾ ਦਿਹਾਤੀ ਵਿਖੇ ਕਰਨ ਦੇ ਨਾਲ ਹੀ ਥਾਣਾ ਸੁਧਾਰ ਵਿਖੇ ਇੰਸਪੈਕਟਰ ਅੰਮਿ੍ਤਪਾਲ ਸਿੰਘ ਨੂੰ ਥਾਣਾ ਮੁਖੀ ਸੁਧਾਰ ਨਿਯੁਕਤ ਕਰਨ ਦੇ ਲਿਖਤੀ ਆਦੇਸ਼ ਜਾਰੀ ਕੀਤੇ ਹਨ। ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਇੰਸਪੈਕਟਰ ਅੰਮਿ੍ਤਪਾਲ ਸਿੰਘ ਨੇ ਕਿਹਾ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕਸਣ ਦੇ ਨਾਲ ਉਨ੍ਹਾਂ ਨੂੰ ਕਾਬੂ ਕਰਨਾ ਮੇਰੀ ਪਹਿਲ ਹੋਵੇਗੀ। ਉਨ੍ਹਾਂ ਆਮ ਲੋਕਾਂ ਤੋਂ ਵੀ ਨਸ਼ੇ ਦੇ ਖ਼ਾਤਮੇ ਲਈ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪਬਲਿਕ ਤੋਂ ਬਿਨਾਂ ਅਜਿਹਾ ਅਸੰਭਵ ਹੈ। ਇੰਸਪੈਕਟਰ ਅੰਮਿ੍ਤਪਾਲ ਸਿੰਘ ਨੇ ਕਿਹਾ ਥਾਣੇ ਵਿਖੇ ਆਉਣ ਵਾਲੇ ਹਰ ਵਿਅਕਤੀ ਨੂੰ ਪੂਰਾ ਇਨਸਾਫ਼ ਦਿੱਤਾ ਜਾਵੇਗਾ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


