Ad-Time-For-Vacation.png

ਦਲ ਖ਼ਾਲਸਾ ਨੇ ਜਾਰੀ ਕੀਤਾ ਮੂਲ ਨਾਨਕਸ਼ਾਹੀ ਕੈਲੰਡਰ

ਅੰਮ੍ਰਿਤਸਰ 15 ਮਾਰਚ (ਸੁਖਵਿੰਦਰ ਸਿੰਘ ਬਹੋੜੂ): ਦਲ ਖ਼ਾਲਸਾ ਨੇ ਅੱਜ 2003 ਵਿਚ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕਰਦਿਆਂ ਦੋਸ਼ ਲਾਇਆ ਕਿ ਬਾਦਲਾਂ ਦੇ ਪ੍ਰਭਾਵ ਹੇਠ  ਸ਼੍ਰੋਮਣੀ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸੰਸਥਾਵਾਂ ਮੁੜ ਬਿਕਰਮੀ ਕੈਲੰਡਰ ਨੂੰ ਅਪਣਾਅ ਚੁੱਕੀਆਂ ਹਨ ਜਿਸ ਕਾਰਨ ਇਹ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ।ਸਿੱਖ ਕੌਮ ਵਲੋਂ 14 ਮਾਰਚ 2003  ਨੂੰ ਮੂਲ  ਨਾਨਕਸ਼ਾਹੀ ਕੈਲੰਡਰ ਲਾਗੂ ਕੀਤਾ ਗਿਆ ਸੀ। ਦਲ ਖ਼ਾਲਸਾ ਨੇ ਦੋਸ਼ ਲਾਇਆ ਕਿ ਸੰਤ ਸਮਾਜ ਨੂੰ ਖ਼ੁਸ਼ ਕਰਨ ਲਈ ਅਕਾਲੀ ਦਲ ਬਾਦਲ ਨੇ ਸ਼੍ਰੋਮਣੀ ਕਮੇਟੀ ‘ਤੇ ਜ਼ੋਰ ਪਾ ਕੇ ਤਰਮੀਮਾਂ ਕਰਵਾਈਆਂ ਅਤੇ ਹੌਲੀ-ਹੌਲੀ 2014 ਤਕ ਮੂਲ ਨਾਨਕਸ਼ਾਹੀ  ਕੈਲੰਡਰ ਦਾ ਬਿਕਰਮੀਕਰਨ ਕਰ ਦਿਤਾ ਗਿਆ। ਦਲ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਬਦਲਦੇ ਪ੍ਰਧਾਨਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਨੇ ਸਿੱਖਾਂ ਵਿਚ ਕੈਲੰਡਰ ਨੂੰ ਲੈ ਕੇ ਦੁਬਿਧਾ ਪੈਦਾ ਕੀਤੀ ਹੈ ਅਤੇ ਇਹ ਸੱਭ ਕੁੱਝ

ਸਿਰਫ਼ ਸੰਤ ਸਮਾਜ ਅਤੇ ਨਾਨਕਸਰ ਵਾਲਿਆਂ ਨੂੰ ਖ਼ੁਸ਼ ਕਰਨ ਲਈ ਕੀਤਾ ਗਿਆ ਹੈ। 1783 ਵਿਚ ਦਿੱਲੀ ਦੇ ਲਾਲ ਕਿਲ੍ਹੇ ‘ਤੇ ਸਿੱਖੀ ਦਾ ਝੰਡਾ ਲਹਿਰਾਉਣ ਵਾਲੇ ਸਿੱਖ ਯੋਧੇ ਬਾਬਾ ਬਘੇਲ ਸਿੰਘ ਦੀ ਯਾਦ ਵਿਚ ਰੱਖੇ ਗਏ ਸਮਾਗਮ ਵਿਚ ਪਾਰਟੀ ਆਗੂ ਹਰਚਰਨਜੀਤ ਸਿੰਘ ਧਾਮੀ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਦੀ ਕਾਪੀ ਜਾਰੀ ਕੀਤੀ ਗਈ। ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਮੈਂਬਰਾਂ ਤੋਂ ਇਲਾਵਾ ਸਿੱਖ ਚਿੰਤਕ ਡਾ. ਸੁਖਪ੍ਰੀਤ ਸਿੰਘ ਉਦੋਕੇ ਵੀ ਸਨ। ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਸਿੱਖ ਕੌਮ ਦੀ ਵਖਰੀ ਪਛਾਣ ਨੂੰ ਬਰਕਰਾਰ ਰਖਦਾ ਸੀ ਪਰ ਇਸ ਵਿਚ ਤਰਮੀਮਾਂ ਕਰ ਕੇ ਇਸ ਦੀ ਅਸਲੀ ਭਾਵਨਾ ਖ਼ਤਮ ਕਰ ਦਿਤੀ ਗਈ ਹੈ। ਦਲ ਖ਼ਾਲਸਾ ਦੇ ਸਾਬਕਾ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਕਿਹਾ ਕਿ ਆਜ਼ਾਦ ਪੰਜਾਬ ਵਿਚ ਬਿਨਾਂ ਕਿਸੇ ਨਾਲ ਵਿਤਕਰਾ ਕੀਤੇ ਹਰ ਇਕ ਨਾਗਰਿਕ ਦੀਆਂ ਭਾਵਨਾਵਾਂ ਅਤੇ ਕਦਰਾਂ ਕੀਮਤਾਂ ਨੂੰ ਸੁਰੱਖਿਅਤ ਕੀਤਾ ਜਾਵੇਗਾ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.