ਦਲਵਿੰਦਰ ਸਿੰਘ ਰਛੀਨ, ਰਾਏਕੋਟ : ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੇ ਵਿਦਿਆਰਥੀਆਂ ਤੇ ਸਟਾਫ਼ ਵੱਲੋਂ ਪਿੰ੍ਸੀਪਲ ਡਿੰਪਲ ਿਢੱਲੋਂ ਦੀ ਅਗਵਾਈ ਹੇਠ ਰਾਏਕੋਟ ਸ਼ਹਿਰ ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਸਕੂਲ ਤੋਂ ਆਰੰਭ ਹੋਈ ਰੈਲੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਚੌਕਾਂ ਤੇ ਮੁਹੱਲਿਆਂ ‘ਚੋਂ ਹੁੰਦੀ ਹੋਈ ਵਾਪਸ ਸਕੂਲ ‘ਚ ਸਮਾਪਤ ਹੋਈ।

ਰੈਲੀ ਦੀ ਆਰੰਭਤਾ ਮੌਕੇ ਪਿੰ੍ਸੀਪਲ ਡਿੰਪਲ ਿਢੱਲੋਂ ਨੇ ਦੱਸਿਆ ਮੌਜੂਦਾ ਸਮੇਂ ‘ਚ ਨਸ਼ਿਆਂ ਦੇ ਵਧ ਰਹੇ ਰੁਝਾਨ ਤੇ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਤਹਿਤ ਸਕੂਲ ਵੱਲੋਂ ਉਪਰਾਲਾ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਇਕ ਚੰਗੇ ਸਮਾਜ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ ਲਈ ਪੇ੍ਰਿਤ ਕੀਤਾ।

ਇਸ ਸਮੇਂ ਸਰਬਜੀਤ ਕੌਰ ਗਰੇਵਾਲ, ਬਬੀਤਾ ਗਰਗ, ਗੁਰਪ੍ਰਰੀਤ ਕੌਰ, ਜਸਪ੍ਰਰੀਤ ਕੌਰ, ਹਰਪ੍ਰਰੀਤ ਕੌਰ, ਪਰਮਿੰਦਰ ਕੌਰ, ਗੁਰਮੇਲ ਸਿੰਘ, ਸੁਦਾਗਰ ਸਿੰਘ ਤੇ ਸਤਵੀਰ ਸਿੰਘ ਆਦਿ ਹਾਜ਼ਰ ਸਨ।