ਸੁਸ਼ੀਲ ਕੁਮਾਰ ਸ਼ਸ਼ੀ ਲੁਧਿਆਣਾ

ਘਰੇਲੂ ਕੰਮ ਲਈ ਫਿਲੌਰ ਤੋਂ ਲੁਧਿਆਣਾ ਆਏ ਇਕ ਵਿਅਕਤੀ ਨੂੰ ਨਿਸ਼ਾਨਾ ਬਣਾਉਂਦਿਆਂ ਨੌਜਵਾਨਾਂ ਨੇ ਦਾਤ ਦੀ ਨੋਕ ‘ਤੇ ਉਸਦਾ ਮੋਟਰਸਾਈਕਲ ਲੁੱਟ ਲਿਆ। ਇਸ ਮਾਮਲੇ ਸਬੰਧੀ ਪਿੰਡ ਮਠੜਾ ਕਲਾਂ ਫਿਲੌਰ ਦੇ ਵਾਸੀ ਬੂਟਾ ਰਾਮ ਨੇ ਥਾਣਾ ਲਾਡੋਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ। ਜਾਂਚ ਦੌਰਾਨ ਪੁਲਿਸ ਨੇ ਇਕ ਮੁਲਜ਼ਮ ਦੀ ਸ਼ਨਾਖ਼ਤ ਕੀਤੀ। ਜਾਂਚ ਅਧਿਕਾਰੀ ਏਐੱਸਆਈ ਸੁਰਿੰਦਰ ਪਾਲ ਦਾ ਕਹਿਣਾ ਹੈ ਕਿ ਪੁਲਿਸ ਨੇ ਪਿੰਡ ਗੰਨਾ ਦੇ ਰਹਿਣ ਵਾਲੇ ਰਣਧੀਰ ਸਿੰਘ ਉਰਫ਼ ਧੀਰਾ ਸਮੇਤ 3 ਮੁਲਜ਼ਮਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਹਨਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਬੂਟਾ ਰਾਮ ਨੇ ਦੱਸਿਆ ਕਿ ਉਹ ਦੁਪਹਿਰੇ ਦੋ ਵਜੇ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਾਦੀਆਂ ਕੱਟ ਦੇ ਲਾਗੇ ਆਇਆ। ਇਸੇ ਦੌਰਾਨ ਦੋ ਨੌਜਵਾਨ ਮੋਟਰਸਾਈਕਲ ਤੇ ਇਕ ਨੌਜਵਾਨ ਐਕਟੀਵਾ ਸਕੂਟਰ ‘ਤੇ ਸਵਾਰ ਹੋ ਕੇ ਆਇਆ। ਮੁਲਜ਼ਮਾਂ ਨੇ ਬੂਟਾ ਰਾਮ ਨੂੰ ਦਾਤ ਮਾਰਨ ਦਾ ਡਰਾਵਾ ਦਿੱਤਾ ਤੇ ਉਸ ਕੋਲੋਂ ਮੋਟਰਸਾਈਕਲ ਖੋਹ ਲਿਆ। ਪੁਲਿਸ ਨੇ ਜਦ ਪੜਤਾਲ ਕੀਤੀ ਤਾਂ ਸਾਹਮਣੇ ਆਇਆ ਕਿ ਵਾਰਦਾਤ ਵਿਚ ਗੰਨਾ ਪਿੰਡ ਦਾ ਰਹਿਣ ਵਾਲਾ ਰਣਧੀਰ ਸਿੰਘ ਵੀ ਸ਼ਾਮਲ ਸੀ। ਇਸ ਮਾਮਲੇ ‘ਚ ਪੁਲਿਸ ਨੇ ਤਿੰਨ ਨੌਜਵਾਨਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।