ਦਿੱਲੀ ਆ ਰਹੇ ਜਹਾਜ਼ ਨੂੰ ਕਾਬੁਲ ‘ਚ ਰਾਕਟ ਨਾਲ ਬਣਾਇਆ ਨਿਸ਼ਾਨਾ

ਨਵੀਂ ਦਿੱਲੀ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਾਮਿਦ ਕਰਜ਼ਈ ਕੌਮਾਂਤਰੀ ਹਵਾਈ ਅੱਡੇ ‘ਤੇ ਤਾਲਿਬਾਨ ਦੇ ਰਾਕੇਟ ਹਮਲੇ ‘ਚ ਦਿੱਲੀ ਆ ਰਹੀ ਸਪਾਈਸ ਜੈੱਟ ਦੀ ਫਲਾਈਟ ‘ਚ ਸਵਾਰ 180 ਸਵਾਰੀਆਂ ਦੀ ਜਾਨ ਵਾਲ-ਵਾਲ ਬਚ ਗਈ। ਰਾਕੇਟ ਹਮਲੇ ਦੇ ਵਕਤ ਸਪਾਈਸ ਜੈੱਟ ਦੀ ਉਡਾਣ ਐਸਜੀ-22 ਉੱਡਣ ਲਈ ਤਿਆਰ ਸੀ।ਸਪਾਈਸ ਜੈੱਟ ਨੇ ਦੱਸਿਆ ਕਿ ਕਾਬੁਲ ਤੋਂ ਦਿੱਲੀ ਵਿਚਾਲੇ ਚੱਲਣ ਵਾਲੀ ਸਪਾਈਸ ਜੈੱਟ ਦੀ ਫਲਾਈਟ ਐਸਜੀ-22 ਉੱਡਣ ਲਈ ਤਿਆਰ ਸੀ। ਇਸੇ ਦੌਰਾਨ ਇਹ ਘਟਨਾ ਹੋਈ। ਸਵਾਰੀਆਂ ਤੇ ਜਹਾਜ਼ ਦੀ ਹੋਰ ਟੀਮ ਨੂੰ ਬਿਲਡਿੰਗ ‘ਚ ਲਿਆਂਦਾ ਗਿਆ। ਕਾਬੁਲ ‘ਚ ਕਈ ਰਾਕੇਟ ਚਲਾਏ ਗਏ। ਇੱਕ ਰਾਕੇਟ ਹਵਾਈ ਅੱਡੇ ਕੋਲ ਇੱਕ ਮਕਾਨ ‘ਤੇ ਡਿੱਗਿਆ। ਇਸ ‘ਚ ਪੰਜ ਬੰਦੇ ਜ਼ਖਮੀ ਹੋ ਗਏ। ਤਾਲਿਬਾਨ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ।ਸਪਾਈਸ ਜੈੱਟ ਦਾ ਜਹਾਜ਼ ਦਿਨ ‘ਚ ਕਰੀਬ 11.20 ‘ਤੇ ਉਡਾਣ ਭਰਣ ਵਾਲਾ ਸੀ ਪਰ ਕਾਬੁਲ ਹਵਾਈ ਅੱਡੇ ‘ਤੇ ਹੋਏ ਹਮਲੇ ਤੋਂ ਬਾਅਦ ਸਵਾਰੀਆਂ ਨੂੰ ਜਹਾਜ਼ ਤੋਂ ਉਤਾਰ ਕੇ ਟਰਮੀਨਲ ਦੀ ਇਮਾਰਤ ‘ਚ ਲਿਜਾਇਆ ਗਿਆ। ਸਪਾਈਸ ਜੈੱਟ ਕਾਬੁਲ ਲਈ ਹਫਤੇ ‘ਚੇ ਪੰਜ ਉਡਾਣਾਂ ਭਰਦਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ

ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ  (ਰਣਜੀਤ ਸਿੰਘ ਸੰਘੇੜਾ)  ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.