ਦਿੱਲੀ ਨਾਲੋਂ ਜ਼ਹਿਰੀਲੀ ਹੋਈ ਪੰਜਾਬ ਦੀ ਆਬੋ-ਹਵਾ, ਸਾਹ ਲੈਣਾ ਹੋਇਆ ਮੁਸ਼ਕਿਲ

ਪੰਜਾਬ ਦੇ ਲੋਕ ਪਿਛਲੇ 4 ਦਿਨਾਂ ਤੋਂ ਦਿੱਲੀ ਦੇ ਮੁਕਾਬਲੇ ਜ਼ਿਆਦਾ ਜ਼ਹਿਰੀਲੀ ਹਵਾ ਵਿਚ ਸਾਹ ਲੈ ਰਹੇ ਹਨ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਏਅਰ ਕੁਆਲਿਟੀ ਇੰਡੈਕਸ ਮੁਤਾਬਕ ਲੁਧਿਆਣਾ ਵਰਗੇ ਵੱਡੇ ਸ਼ਹਿਰ ਵਿਚ ਹਵਾ ਦੀ ਇੰਡੈਕਸ ਵੈਲਿਊ 400 ਤੱਕ ਪਹੁੰਚ ਗਈ ਹੈ, ਜਦਕਿ ਦਿੱਲੀ ਵਿਚ ਪਿਛਲੇ ਇਕ ਹਫਤੇ ਤੋਂ ਲੁਧਿਆਣਾ ਦੇ ਮੁਕਾਬਲੇ ਘੱਟ ਪ੍ਰਦੂਸ਼ਣ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਤੇ ਮੰਡੀ ਗੋਬਿੰਦਗੜ੍ਹ ਵਿਚ ਵੀ ਹਵਾ ਜ਼ਹਿਰੀਲੀ ਹੁੰਦੀ ਜਾ ਰਹੀ ਹੈ। ਪੰਜਾਬ ਵਿਚ ਇਨ੍ਹਾਂ 3 ਕੇਂਦਰਾਂ ‘ਤੇ ਹੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਆਬੋ-ਹਵਾ ਨੂੰ ਮਾਪਿਆ ਜਾਂਦਾ ਹੈ। ਸਾਧਾਰਨ ਪੱਧਰ ‘ਤੇ ਪੰਜਾਬ ਵਿਚ ਹਵਾ ਦਾ ਇਹ ਇੰਡੈਕਸ 100 ਦੇ ਨੇੜੇ-ਤੇੜੇ ਰਹਿੰਦਾ ਹੈ। ਮਤਲਬ ਕਿ ਪਿਛਲੇ ਇਕ ਹਫਤੇ ਵਿਚ ਹਵਾ 4 ਗੁਣਾ ਜ਼ਹਿਰੀਲੀ ਹੋ ਗਈ ਹੈ। ਦੀਵਾਲੀ ਤੋਂ ਇਕ ਦਿਨ ਬਾਅਦ ਹੀ 20 ਅਕਤੂਬਰ ਨੂੰ ਲੁਧਿਆਣਾ ਵਿਚ ਇੰਡੈਕਸ ਵੈਲਿਊ 399 ਦਰਜ ਕੀਤੀ ਗਈ, ਜਦ ਕਿ ਮੰਡੀ ਗੋਬਿੰਦਗੜ੍ਹ ਵਿਚ 22 ਅਕਤੂਬਰ ਨੂੰ ਇੰਡੈਕਸ ਵੈਲਿਊ 384 ਸੀ। ਦੂਸਰੇ ਪਾਸੇ ਦਿੱਲੀ ਵਿਚ 22 ਅਕਤੂਬਰ ਨੂੰ ਇੰਡੈਕਸ ਵੈਲਿਊ 329 ਦਰਜ ਕੀਤੀ ਗਈ। ਪੂਰੇ ਹਫਤੇ ਵਿਚ 20 ਅਕਤੂਬਰ ਨੂੰ ਹੀ ਦਿੱਲੀ ਦੀ ਆਬੋ-ਹਵਾ ਪੰਜਾਬ ਦੇ ਮੁਕਾਬਲੇ 4 ਅੰਕ ਜ਼ਿਆਦਾ ਪ੍ਰਦੂਸ਼ਿਤ ਸੀ।

ਪੰਜਾਬ ‘ਚ ਕਿਸਾਨਾਂ ਵੱਲੋਂ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਕਾਰਨ ਹਵਾ ਲਗਾਤਾਰ ਪ੍ਰਦੂਸ਼ਿਤ ਹੋ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਦੇ ਬਿਆਨ ਤੋਂ ਬਾਅਦ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਤੇਜ਼ੀ ਆਈ ਹੈ, ਜਿਸ ਦਾ ਸਿੱਧਾ ਅਸਰ ਪੰਜਾਬ ਦੀ ਆਬੋ-ਹਵਾ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਤਾਕੀਦ ਕੀਤੀ ਸੀ ਪਰ ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਕਿਸਾਨਾਂ ਦਾ ਹੌਸਲਾ ਵਧਿਆ ਹੈ ਅਤੇ ਇਸ ਦਾ ਅਸਰ ਵਾਤਾਵਰਣ ‘ਤੇ ਸਾਫ ਨਜ਼ਰ ਆ ਰਿਹਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

ਸਰੀ ਸਿਟੀ ਵੱਲੋਂ ਬੱਚਿਆਂ ਲਈ ਮੁਫ਼ਤ ਤੈਰਨ ਦੀਆਂ ਕਲਾਸਾਂ ਦੀ ਯੋਜਨਾ ‘ਤੇ ਕੰਮ ਸ਼ੁਰੂ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਮੇਅਰ ਬਰੈਂਡਾ ਲੌਕ ਦੇ ਇੱਕ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ, ਜਿਸ ਤਹਿਤ ਸਿਟੀ ਸਟਾਫ਼ ਨੂੰ ਇੱਕ ਨਵੀਂ ਪਹਿਲ ‘ਤੇ ਕੰਮ ਕਰਨ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.