Ad-Time-For-Vacation.png

ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਮਨਜਿੰਦਰ ਸਿਰਸੇ ਨੇ ਅਦਾਲਤ ਤੋਂ ਬਾਹਰ ਨਿਕਲਦਿਆਂ ਜੜਿਆ ਥੱਪੜ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ) : ਸਿੱਖ ਕਤਲੇਆਮ ਨਵੰਬਰ ਵਿਚ 1984 ਦਿੱਲੀ ਦੇ ਮਹੀਪਾਲਪੁਰ ਇਲਾਕੇ ਵਿੱਚ ਦੋ ਸਿੱਖ ਹਰਦੇਵ ਸਿੰਘ ਅਤੇ ਅਵਤਾਰ ਸਿੰਘ ਦਾ ਕਤਲ ਹੋਇਆ ਸੀ ਅਤੇ ਵਸੰਤ ਵਿਹਾਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।ਅਦਾਲਤ ਅੰਦਰ ਬਹਿਸ ਜਿਆਦਾ ਲੰੰਮੀ ਖਿਚ ਜਾਣ ਕਰਕੇ ਜੱਜ ਸਾਹਿਬ ਵਲੋਂ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਲਈ ਰਾਖੀ ਕੀਤੀ ਗਈ ਹੈ । ਹਰਦੇਵ ਸਿੰਘ ਅਤੇ ਅਵਤਾਰ ਸਿੰਘ ਦੇ ਕਤਲ ਮਾਮਲੇ ਵਿੱਚ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਐਲਾਨਿਆ ਗਿਆ ਸੀ। ਧਿਆਨਦੇਣ ਯੋਗ ਹੈ ਕਿ ਇਸ ਮਾਮਲੇ ਵਿਚ ਦਿੱਲੀ ਕਮੇਟੀ ਦੇ ਕਨੂੰਨੀ ਸਲਾਹਕਾਰ ਸ ਜਸਵਿੰਦਰ ਸਿੰਘ ਜੌਲੀ ਅਤੇ ਵਕੀਲ ਗੁਰਬਖਸ਼ ਸਿੰਘ, ਲਖਮੀ ਚੰਦ, ਹਰਪ੍ਰੀਤ ਸਿੰਘ ਹੋਰਾ ਨੇ ਦੋਸ਼ੀਆਂ ਨੂੰ ਅਦਾਲਤ ਵਲੋਂ ਸਜਾ ਦਿਵਾਓਣ ਲਈ ਬਹੁਤ ਮਿਹਨਤ ਕੀਤੀ ਹੈ ਜਿਸ ਦੇ ਉਹ ਵਧਾਈ ਦੇ ਪਾਤਰ ਹਨ।ਮਾਮਲੇ ਦੀ ਸੁਣਵਾਈ ਖਤਮ ਹੋਣ ਉਪਰੰਤ ਦਿੱਲੀ ਪੁਲਿਸ ਵਲੋਂ ਦੋਸ਼ੀਆਂ ਨੂੰ ਵਾਪਿਸ ਲੈ ਕੇ ਜਾਇਆ ਜਾ ਰਿਹਾ ਸੀ ਤਦ ਰਾਹ ਵਿਚ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਰੋਹ ਵਿਚ ਆਉਦਿਆਂ ਸਖਤ ਸੁਰਖਿਆ ਵਿਚ ਯਸ਼ਪਾਲ ਨੂੰ ਕਈ ਥਪੜ ਜੜ ਦਿਤੇ ।ਯਸ਼ਪਾਲ ਨੂੰ ਥਪੜ ਪੈਣ ਤੋ ਬਾਅਦ ਪੁਲਿਸ ਵਾਲੇ ਸਿਰਸੇ ਨੂੰ ਧੱਕੇ ਮਾਰਦੇ ਹੋਏ ਬਾਹਰ ਲੈ ਗਏ ਜਿਸ ਨਾਲ ਅਦਾਲਤ ਦੇ ਬਾਹਰ ਮਾਹੋਲ ਗਰਮ ਹੋ ਗਿਆ ਜਿਸਨੂੰ ਉਥੇ ਹਾਜਿਰ ਕਈ ਨੇਤਾਵਾਂ ਅਤੇ ਪੁਲਿਸ ਅਧਿਕਾਰੀਆਂ ਨੇ ਵਿਚ ਪੈ ਕੇ ਸ਼ਾਤ ਕੀਤਾ। ਪ੍ਰੈਸ ਨਾਲ ਗਲਬਾਤ ਕਰਦਿਆਂ ਜੋਲੀ ਨੇ ਇਸ ਮਾਮਲੇ ਲਈ ਕਾਗਰੇਸ ਨੂੰ ਜਿੰਮੇਵਾਰ ਦਸਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.