ਦੇਸ਼ ਛੱਡ ਕੇ ਜਾਂਦੇ ਅਮੀਰਾਂ ਦੇ ਪੱਖ ਤੋਂ ਭਾਰਤ ਤੀਸਰੇ ਨੰਬਰ ਉੱਤੇ

ਨਵੀਂ ਦਿੱਲੀ-ਈਜ ਆਫ ਡੂਇੰਗ ਬਿਜ਼ਨਸ ਰੈਂਕਿੰਗ ਵਿੱਚ ਸੁਧਾਰ ਤੇ ਦੁਨੀਆ ਦੀ ਸਭ ਤੋਂ ਤੇਜ਼ ਅਰਥ ਵਿਵਸਥਾ ਦੇ ਵੱਡੇ ਵੱਡੇ ਦਾਅਵਿਆਂ ਦੇ ਬਾਵਜੂਦ ਇੱਕ ਸੱਚਾਈ ਇਹ ਸਾਹਮਣੇ ਆਈ ਹੈ ਕਿ ਵੱਡੀ ਗਿਣਤੀ ਵਿੱਚ ਭਾਰਤ ਦੇ ਅਮੀਰ ਲੋਕ ਦੂਸਰੇ ਦੇਸ਼ ਚਲੇ ਜਾਂਦੇ ਹਨ। ਏ ਐੱਫ ਆਰ ਏਸ਼ੀਆ ਬੈਂਕ ਅਤੇ ਰਿਸਰਚ ਫਰਮ ਨਿਊ ਵਰਲਡ ਵੈਲਥ ਦੀ ਤਾਜ਼ਾ ਰਿਪੋਰਟ ਗਲੋਬਲ ਵੈਲਥ ਮਾਈਗ੍ਰੇਸ਼ਨ ਰਿਿਵਊ (ਜੀ ਡਬਲਯੂ ਐੱਮ ਆਰ) 2019 ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਦੇਸ਼ ਦੀ ਨਾਗਰਿਕਤਾ ਛੱਡ ਕੇ ਕਿਤੇ ਹੋਰ ਜਾ ਵਸਣ ਵਾਲੇ ਅਮੀਰਾਂ ਦੇ ਮਾਮਲੇ ਵਿੱਚ ਭਾਰਤ ਤੀਸਰੇ ਨੰਬਰ ‘ਤੇ ਹੈ।ਸੂਚੀ ਵਿੱਚ ਦੂਸਰੇ ਥਾਂ ਉੱਤੇ ਰੂਸ ਹੈ। ਰੂਸ ਦੀ ਅਰਥ ਵਿਵਸਥਾ ਵੀ ਕਈ ਆਰਥਿਕ ਪਾਬੰਦੀਆਂ ਤੋਂ ਪ੍ਰਭਾਵਤ ਹੋ ਰਹੀ ਹੈ। ਰਿਪੋਰਟ ਦੇ ਮੁਤਾਬਕ ਦੇਸ਼ ਛੱਡਣ ਵਾਲੇ ਅਮੀਰਾਂ ਦੇ ਲਈ ਸਭ ਤੋਂ ਆਕਰਸ਼ਕ ਮੰਜ਼ਿਲ ਹਨ ਅਮਰੀਕਾ ਅਤੇ ਆਸਟਰੇਲੀਆ।ਭਾਰਤੀ ਅਰਥ ਵਿਵਸਥਾ ਦੇ ਬਾਰੇ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਥੇ ਆਰਥਿਕ ਨਾ ਬਰਾਬਰੀ ਕਾਫੀ ਵੱਧ ਹੈ। ਭਾਰਤ ਦੀ ਕੁੱਲ ਜਾਇਦਾਦ ਦਾ 48 ਫੀਸਦੀ ਹਿੱਸਾ ਐੱਚ ਐੱਨ ਡਬਲਯੂ ਆਈ ਦੇ ਹੱਥ ਵਿੱਚ ਹੈ। ਇਸ ਮਾਮਲੇ ਵਿੱਚ ਪੂਰੀ ਦੁਨੀਆ ਦਾ ਔਸਤ 36 ਫੀਸਦੀ ਹੈ। ਰਿਪੋਰਟ ਵਿੱਚ ਭਾਰਤ ਦੀ ਪ੍ਰਸ਼ੰਸਾ ਕਰਦੇ ਹੋਏ ਇਹ ਵੀ ਲਿਿਖਆ ਗਿਆ ਹੈ ਕਿ ਅਗਲੇ 10 ਸਾਲ ਵਿੱਚ ਭਾਰਤ ਦੀ ਕੁੱਲ ਜਾਇਦਾਦ ਵਿੱਚ ਤੇਜ਼ੀ ਨਾਲ ਵਾਧਾ ਹੋਣ ਵਾਲਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.