ਸਰਵਣ ਸਿੰਘ ਭੰਗਲਾਂ, ਸਮਰਾਲਾ : ਥਾਣਾ ਸਮਰਾਲਾ ਅਧੀਨ ਆਉਦੀ ਪੁਲਿਸ ਚੌਕੀ ਬਰਧਾਲਾਂ ਦੀ ਪੁਲਿਸ ਟੀਮ ਵੱਲੋਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ 2 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ ਕੀਤਾ ਹੈ। ਚੌਕੀ ਇੰਚਾਰਜ ਸਤਪਾਲ ਸਿੰਘ ਨੇ ਦੱਸਿਆ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਅਨਿਲ ਕੁਮਾਰ ਉਰਫ ਚੰਦ ਵਾਸੀ ਕਪਿਲਾ ਕਾਲੋਨੀ ਸਮਰਾਲਾ ਤੇ ਗੁਰਵਿੰਦਰ ਸਿੰਘ ਵਾਸੀ ਪਿੰਡ ਮੁਸ਼ਕਾਬਾਦ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਜਦੋਂ ਉਹ ਆਪਣੀ ਪੁਲਿਸ ਪਾਰਟੀ ਨਾਲ ਸੂਆ ਪੁਲੀ ਬੌਂਦਲ ਵਿਖੇ ਮੌਜੂਦ ਸਨ ਤਾਂ ਪਲਸਰ ਮੋਟਰਸਾਈਕਲ ‘ਤੇ ਸਵਾਰ ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਇਹ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਿਸ ਨੇ ਦੋਹਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


