ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ਸਿਹਤ ਬਲਾਕ ਮਾਛੀਵਾੜਾ ਸਾਹਿਬ ‘ਚ ਨਵ ਜਨਮੇ ਬੱਚਿਆਂ ਦੀ ਸੰਭਾਲ ਸਬੰਧੀ ਹਫ਼ਤਾ ਮਨਾਇਆ ਜਾ ਰਿਹਾ ਹੈ।

ਐੱਸਐੱਮਓ ਡਾ. ਜਸਦੇਵ ਸਿੰਘ ਨੇ ਕਿਹਾ ਕਿ ਨਵ-ਜਨਮੇ ਬੱਚਿਆਂ ਦੀ ਚੰਗੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ ਜਿਵੇਂ ਕਿ ਠੰਢ ਦਾ ਮੌਸਮ ਚੱਲ ਰਿਹਾ ਹੈ ਬੱਚਿਆਂ ਨੂੰ ਗਰਮ ਕੱਪੜੇ ਪਾ ਕੇ ਰੱਖੇ ਜਾਣ ਤੇ ਕੋਈ ਵੀ ਤਕਲੀਫ਼ ਹੋਣ ‘ਤੇ ਡਾਕਟਰ ਤਕ ਪਹੁੰਚ ਕਰਨੀ ਚਾਹੀਦੀ ਹੈ। ਇਸ ਮੌਕੇ ਪ੍ਰਦੀਪ ਸਿੰਘ, ਸਰਬਜੀਤ ਸਿੰਘ, ਅਮਿਬ ਕੌਰ ਆਦਿ ਹਾਜ਼ਰ ਸਨ।