ਨਸਲੀ ਭੇਦਭਾਵ ਦੇ ਖਿਲਾਫ ਅਮਰੀਕਾ ਦੇ ਪੋਰਟਲੈਂਡ ‘ਚ ਪ੍ਰਦਰਸ਼ਨ ਤੇਜ਼

ਐਤਵਾਰ ਰਾਤ ਤੋਂ ਹੀ ਇਹ ਪ੍ਰਦਰਸ਼ਨ ਸ਼ੁਰੂ ਹੋਇਆ ਤੇ ਤੜਕੇ ਸੋਮਵਾਰ ਤੱਕ ਪ੍ਰਦਰਸ਼ਨਕਾਰੀ ਡਟੇ ਰਹੇ। ਮਈ ਵਿਚ ਮਿਨੀਪੋਲਿਸ ਵਿਚ ਜਾਰਜ ਫਲਾਇਡ ਦੀ ਮੌਤ ਤੋਂ ਬਾਅਦ ਦੋ ਮਹੀਨੇ ਤੋਂ ਰਾਤ ਵਿਚ ਸ਼ਹਿਰ ਵਿਚ ਪ੍ਰਦਰਸ਼ਨ ਚੱਲ ਰਿਹਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਪ੍ਰਦਰਸ਼ਨ ਨੂੰ ਸ਼ਾਂਤ ਕਰਨ ਦੇ ਲਈ ਉਨ੍ਹਾਂ ਨੇ ਪੋਰਟਲੈਂਡ ਵਿਚ ਸੁਰੱਖਿਆ ਬਲ ਭੇਜੇ ਹਨ। ਜਦਕਿ, ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ ਦੀ ਮੌਜੂਦਗੀ ਨਾਲ ਹਾਲਾਤ ਹੋਰ ਖਰਾਬ ਹੋ ਰਹੇ ਹਨ। ਨਸਲੀ ਭੇਦ-ਭਾਵ ਤੇ ਰੰਗ ਦੇ ਆਧਾਰ ‘ਤੇ ਲੋਕਾਂ ਦੇ ਨਾਲ ਪੁਲਸ ਦੇ ਵਤੀਰੇ ਨੂੰ ਲੈ ਕੇ ਕਈ ਹਫਤਿਆਂ ਤੋਂ ਲੋਕ ਪ੍ਰਦਰਸ਼ਨ ਕਰ ਰਹੇ ਹਨ। ਐਤਵਾਰ ਨੂੰ ਪ੍ਰਦਰਸ਼ਨ ਦੀ ਸ਼ੁਰੂਆਤ ਸ਼ਾਂਤੀਪੂਰਨ ਤਰੀਕੇ ਨਾਲ ਹੋਈ ਸੀ ਤੇ ਮੁਹਿੰਮ ਚਲਾਉਣ ਵਾਲਿਆਂ ਨੇ ਭਾਸ਼ਣ ਦਿੱਤੇ ਤੇ ਮੌਜੂਦ ਪ੍ਰਦਰਸ਼ਨਕਾਰੀਆਂ ਨੇ ਨਾਅਰੇ ਲਗਾਏ। ਹਾਲਾਂਕਿ ਅਮਰੀਕੀ ਸੁਰੱਖਿਆ ਬਲਾਂ ਨੇ ਪ੍ਰਦਰਸ਼ਨ ਨੂੰ ਗੈਰ-ਕਾਨੂੰਨੀ ਇਕੱਠ ਐਲਾਨ ਕਰ ਦਿੱਤਾ ਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰਨ ਦੇ ਲਈ ਸੜਕ ‘ਤੇ ਉਤਰ ਆਏ। ਕਈ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਪਰ ਇਹ ਪਤਾ ਨਹੀਂ ਲੱਗਿਆ ਕਿ ਕਿੰਨੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਵਿਚ ਅਧਿਕਾਰੀਆਂ ਨੂੰ ਕਈ ਘੰਟੇ ਲੱਗ ਗਏ। ਇਸ ਵਿਚਾਲੇ ਭੀੜ ਨੂੰ ਹਟਾਉਣ ਦੇ ਲਈ ਕਈ ਤਰੀਕੇ ਅਜ਼ਮਾਏ ਗਏ। ਕਈ ਪ੍ਰਦਰਸ਼ਨਕਾਰੀ ਚਲੇ ਗਏ ਪਰ ਕੁਝ ਪ੍ਰਦਰਸ਼ਨਕਾਰੀ ਤੜਕੇ ਦੋ ਵਜੇ ਤੋਂ ਬਾਅਦ ਵੀ ਡਟੇ ਰਹੇ। ਪੋਰਟਲੈਂਡ ਪੁਲਸ ਨੇ ਕਿਹਾ ਕਿ ਸੋਮਵਾਰ ਤੜਕੇ ਪ੍ਰਦਰਸ਼ਨ ਦੇ ਦੌਰਾਨ ਭੀੜ ਨੂੰ ਹਟਾਉਣ ਵਿਚ ਵਿਭਾਗ ਦੇ ਅਧਿਕਾਰੀ ਸ਼ਾਮਲ ਨਹੀਂ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ  (ਰਣਜੀਤ ਸਿੰਘ ਸੰਘੇੜਾ)  ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.