ਸਟਾਫ ਰਿਪੋਰਟਰ, ਖੰਨਾ : ਪੁਲਿਸ ਨੇ ਸ਼ਰਾਬ ਦੀ ਤਸਕਰੀ ਦੇ ਨਾਲ-ਨਾਲ ਹੋਰ ਕਿਸਮ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਦੇ ਉਦੇਸ਼ ਨਾਲ ਸ਼ਹਿਰ ‘ਚ ਕੈਸੋ ਆਪਰੇਸ਼ਨ ਚਲਾਇਆ ਗਿਆ, ਜਿਸ ਤਹਿਤ ਪੁਲਿਸ ਵੱਲੋਂ ਸ਼ਹਿਰ ਦੀਆਂ ਵੱਖ ਵੱਖ ਥਾਵਾਂ ‘ਤੇ ਤਲਾਸ਼ੀ ਮੁਹਿੰਮ ਵਿੱਢੀ ਗਈ। ਥਾਣਾ ਸਿਟੀ 1 ਤੇ ਸਿਟੀ ਥਾਣਾ 2 ਦੀ ਪੁਲਿਸ ਨੇ ਸ਼ੱਕੀ ਥਾਵਾਂ ਦੀ ਤਲਾਸ਼ੀ ਲਈ। ਇਸ ਦੌਰਾਨ ਜ਼ਿਆਦਾ ਧਿਆਨ ਮੀਟ ਮਾਰਕੀਟ ਵਾਲੇ ਖੇਤਰ ‘ਤੇ ਦਿੱਤਾ ਗਿਆ, ਇਹ ਨਸ਼ਾ ਤਸਕਰੀ ਲਈ ਬਦਨਾਮ ਹੋ ਚੁੱਕਾ ਹੈ।
ਡੀਐੱਸਪੀ ਹਰਪਾਲ ਸਿੰਘ ਗਰੇਵਾਲ ਤੇ ਡੀਐੱਸਪੀ ਰਾਜੇਸ਼ ਸ਼ਰਮਾ ਕੈਸੋ ਆਪਰੇਸ਼ਨ ਦੀ ਅਗਵਾਈ ਕਰ ਰਹੇ ਸਨ। ਵੱਡੀ ਗਿਣਤੀ ‘ਚ ਪੁਲਿਸ ਬਲ ਨੇ ਮੀਟ ਮਾਰਕੀਟ ‘ਚ 50 ਤੋਂ ਵੱਧ ਘਰਾਂ ਦੀ ਤਲਾਸ਼ੀ ਲਈ। ਡੀਐੱਸਪੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਐੱਸਐੱਸਪੀ ਅਮਨੀਤ ਕੌਂਡਲ ਦੇ ਹੁਕਮਾਂ ਤਹਿਤ ਵੱਖ ਵੱਖ ਸਮੇ ‘ਤੇ ਕਾਰਵਾਈ ਕੀਤੀ ਜਾਂਦੀ ਹੈ। ਅੱਜ ਦੀ ਕਾਰਵਾਈ ਵੀ ਇਸੇ ਦਾ ਹਿੱਸਾ ਹੈ। ਜਿਸ ਤਹਿਤ ਅਹਿਮ ਸੁਰਾਗ ਮਿਲਣ ਦੀ ਉਮੀਦ ਹੈ।



