ਸਟਾਫ ਰਿਪੋਰਟਰ, ਫਾਜ਼ਿਲਕਾ : ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁਗਲ ਦੀ ਪੇ੍ਰਰਨਾ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਅਤੇ ਬਲਾਕ ਫਾਜ਼ਿਲਕਾ 2 ਦੇ ਬੀਪੀਈਓ ਪ੍ਰਮੋਦ ਕੁਮਾਰ ਦੀ ਅਗਵਾਈ ਵਿੱਚ ਸਕੂਲ ਮੁੱਖੀ ਸਤਿੰਦਰ ਕੁਮਾਰ ਦੀ ਦੇਖਰੇਖ ਹੇਠ ਸਰਕਾਰੀ ਪ੍ਰਰਾਇਮਰੀ ਸਕੂਲ ਤੇਜ਼ਾ ਰੁਹੇਲਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਪੋ੍ਗਰਾਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਨੇ ਦੱਸਿਆ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਪੋ੍ਗਰਾਮਾਂ ਨੂੰ ਅੱਗੇ ਵਧਾਉਂਦਿਆਂ ਸਮੂਹ ਕਲੱਸਟਰ ਦੇ ਸਕੂਲ ਦੇ ਅਧਿਆਪਕਾਂ ਅਤੇ ਨਿੱਕੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਤਰਾਂ੍ਹ ਦੇ ਪੇ੍ਰਰਨਾਤਮਕ ਪੋ੍ਗਰਾਮਾ ਰਾਹੀਂ ਸਮਾਜ ਨੂੰ ਸਾਰਥਕ ਸੁਨੇਹਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਅਧਿਆਪਕ ਪ੍ਰਦੀਪ ਕੁੱਕੜ ਨੇ ਕਿਹਾ ਕਿ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕਾਂ, ਪੇਂਟਿੰਗ, ਸਲੋਗਨ ,ਕੋਰਿਓਗ੍ਰਾਫੀ ਅਤੇ ਭਾਵੁਕ ਤਕਰੀਰਾਂ ਰਾਹੀਂ ਸਮਾਜ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜ਼ੋ ਸਾਰਿਆਂ ਦੇ ਸਾਝੇ ਯਤਨਾਂ ਨਾਲ ਸਾਡੇ ਸਮਾਜ ਦੇ ਮੱਥੇ ਤੋਂ ਨਸ਼ਿਆਂ ਰੂਪੀ ਕਲੰਕ ਨੂੰ ਲਾਹ ਕੇ ਇੱਕ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਤੇ ਸਕੂਲ ਅਧਿਆਪਕ ਪਿ੍ਰਸ ਕਾਠਪਾਲ,ਸ਼ਿਵਮ ਸਚਦੇਵਾ, ਸ਼ਿਲਪਾ ਸਚਦੇਵਾ, ਸੁਮਨ ਕੰਬੋਜ ਅਤੇ ਚੰਨ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ।