ਪੱਤਰ ਪੇ੍ਰਰਕ, ਮੋਗਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਗਸ਼ਤ ਦੇ ਦੌਰਾਨ ਨਸ਼ਾ ਤਸਕਰੀ ਕਰਨ ਦੇ ਦੋਸ਼ ਵਿਚ 6 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ ਗਿ੍ਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ 13 ਸਤੰਬਰ ਨੂੰ ਦੁਪਿਹਰ ਕਰੀਬ 12 ਵਜੇ ਉਹ ਚੀਮਾ ਰੋਡ ਤੇ ਗਸ਼ਤ ਕਰ ਰਹੇ ਸੀ ਤਾਂ ਇਸ ਦੌਰਾਨ ਰਾਜਵਿੰਦਰ ਸਿੰਘ ਉਰਫ ਰਾਜੂ ਵਾਸੀ ਪਿੰਡ ਨੂਰਪੁਰ ਹਕੀਮਾ ਨੂੰ 20 ਗ੍ਰਾਮ ਹੈਰੋਇਨ ਅਤੇ ਇਕ 32 ਬੋਰ ਦੇਸੀ ਪਿਸਤੌਲ ਸਮੇਤ ਕਾਬੂ ਕੀਤਾ ਗਿਆ ਹੈ।ਇਸੇ ਤਰਾਂ੍ਹ ਥਾਣਾ ਫਤਿਹਗੜ ਪੰਜਤੂਰ ਦੇ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਉਨਾਂ੍ਹ ਨੇ ਗਸ਼ਤ ਦੌਰਾਨ 10 ਗ੍ਰਾਮ ਹੈਰੋਇਨ ਸਮੇਤ ਪਰਮਿੰਦਰ ਸਿੰਘ ਉਰਫ ਪਿੰਦਾ ਵਾਸੀ ਪਿੰਡ ਖੰਨਾ ਜ਼ਿਲ੍ਹਾ ਫਿਰੋਜਪੁਰ ਨੂੰ ਕਾਬੂ ਕੀਤਾ ਗਿਆ ਹੈ। ਇਸੇ ਤਰਾਂ੍ਹ ਥਾਣਾ ਮਹਿਣਾ ਦੇ ਸੀਆਈਏ ਸਟਾਫ ਦੇ ਸਹਾਇਕ ਥਾਣੇਦਾਰ ਕੇਵਲ ਸਿੰਘ ਨੇ ਦੱਸਿਆ ਕਿ 13 ਸਤੰਬਰ ਨੂੰ ਸ਼ਾਮ 6 ਵਜੇ ਦੇ ਕਰੀਬ ਉਹ ਬੁੱਘੀਪੁਰਾ ਚੌਕ ਦੇ ਕੋਲ ਗਸ਼ਤ ਕਰ ਰਹੇ ਸੀ ਤਾਂ ਉਨਾਂ੍ਹ ਨੇ 2 ਕਿੱਲੋ 600 ਗ੍ਰਾਮ ਅਫੀਮ ਸਮੇਤ ਰਾਮਗੋਪਾਲ ਧਾਕੜ ਵਾਸੀ ਇਰਾ ਜ਼ਿਲ੍ਹਾ ਮੰਦਸੌਰ ਮੱਧ ਪ੍ਰਦੇਸ਼ ਅਤੇ ਕੋਮਲਪ੍ਰਰੀਤ ਸਿੰਘ ਵਾਸੀ ਪਿੰਡ ਭਾਈ ਰੂਪਾ ਜਿਲ੍ਹਾ ਬਠਿੰਡਾ ਨੂੰ ਕਾਬੂ ਕੀਤਾ ਗਿਆ ਹੈ। ਇਸੇ ਤਰਾਂ੍ਹ ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ 13 ਸਤੰਬਰ ਨੂੰ ਗਸ਼ਤ ਦੌਰਾਨ 50 ਗ੍ਰਾਮ ਹੈਰੋਇਨ ਸਮੇਤ ਇਕ ਮੋਟਰਸਾਈਕਲ ਨੰਬਰ 29 ਏਐੱਸ 7937 ਪਰ ਸਵਾਰ ਸਤਵਿੰਦਰ ਸਿੰਘ ਵਾਸੀ ਗੁਰੂ ਰਵਿਦਾਸ ਨਗਰ ਮੋਗਾ ਨੂੰ ਕਾਬੂ ਕੀਤਾ ਗਿਆ ਹੈ। ਇਸੇ ਤਰਾਂ੍ਹ ਥਾਣਾ ਸਿਟੀ-1 ਦੇ ਹੌਲਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਮਹਿਮੇ ਵਾਲਾ ਰੋਡ ਤੇ ਗਸ਼ਤ ਦੌਰਾਨ ਲਵਪ੍ਰਰੀਤ ਸਿੰਘ ਉਰਫ ਲੱਭੀ ਵਾਸੀ ਪਿੰਡ ਬੁੱਘੀਪੁਰਾ ਨੂੰ 35 ਬੋਤਲਾਂ ਨਾਜਾਇਜ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।