ਪੱਤਰ ਪੇ੍ਰਰਕ, ਖੰਨਾ : ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮਲੌਦ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮਾਈਨਿੰਗ ਇੰਸਪੈਕਟਰ ਬੀਰਇੰਦਰ ਸਿੰਘ ਕੋਲ ਸ਼ਿਕਾਇਤ ਆਈ ਸੀ ਕਿ ਰਾਮਗੜ੍ਹ ਸਰਦਾਰਾਂ ਨੇੜੇ ਖੇਤਾਂ ‘ਚੋਂ ਨਾਜਾਇਜ਼ ਤੌਰ ‘ਤੇ ਮਿੱਟੀ ਦੀ ਪੁਟਾਈ ਕੀਤੀ ਜਾ ਰਹੀ ਹੈ, ਜੋ ਕਿ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ ਤੇ ਸਰਕਾਰ ਨਾਲ ਧੋਖਾ ਕੀਤਾ ਜਾ ਰਿਹਾ ਹੈ। ਮਾਈਨਿੰਗ ਵਿਭਾਗ ਦੀ ਟੀਮ ਨੇ ਮੌਕੇ ‘ਤੇ ਜਾ ਕੇ ਜਾਇਜ਼ਾ ਲਿਆ। ਉਥੇ ਕੁਝ ਲੋਕ ਮਿੱਟੀ ਦੀ ਮਾਈਨਿੰਗ ਕਰਦੇ ਦੇਖੇ ਗਏ, ਜੋ ਟੀਮ ਨੂੰ ਦੇਖ ਕੇ ਮੌਕੇ ਤੋਂ ਭੱਜ ਗਏ। ਮੌਕੇ ‘ਤੇ ਜੇਸੀਬੀ ਮਸ਼ੀਨਾਂ ਤੇ ਟਿੱਪਰ ਮੌਜੂਦ ਸਨ। ਪੁਲਿਸ ਬੁਲਾ ਕੇ ਮਾਮਲਾ ਦਰਜ ਕਰ ਲਿਆ ਗਿਆ। ਐੱਸਐੱਚਓ ਸੰਦੀਪ ਕੁਮਾਰ ਨੇ ਦੱਸਿਆ ਪੁਲਿਸ ਨੇ ਮਸ਼ੀਨਰੀ ਜ਼ਬਤ ਕਰ ਲਈ ਹੈ ਤੇ ਮੁਲਜ਼ਮਾਂ ਦਾ ਪਤਾ ਲਗਾ ਕੇ ਗਿ੍ਫ਼ਤਾਰ ਕੀਤਾ ਜਾਵੇਗਾ।
ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ
50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ


