ਰਾਜਿੰਦਰ ਸਿੰਘ ਡਾਗੋ, ਪੱਖੋਵਾਲ : ਨਾਨਕਸਰ ਦਰਬਾਰ ਠਾਠ ਡਾਂਗੋ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਸਮਾਜ ਸੇਵੀ ਜਗਜੀਤ ਸਿੰਘ ਅਰੋੜਾ ਨਤਮਸਤਕ ਹੋਏ। ਇਸ ਸਮੇਂ ਨਾਨਕਸਰ ਦਰਬਾਰ ਠਾਠ ਡਾਂਗੋ ਦੇ ਮੁਖੀ ਤੇ ਗੁਰਮਤਿ ਪ੍ਰਚਾਰ ਮਿਸਨ ਡਾਂਗੋ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਡਾਂਗੋ ਵਾਲਿਆਂ ਵੱਲੋਂ ਜਗਜੀਤ ਅਰੋੜਾ ਦਾ ਸਮਾਜਿਕ ਤੇ ਧਾਰਮਿਕ ਸਮਾਗਮ ਦੌਰਾਨ ਪਾਏ ਯੋਗਦਾਨ ਸਦਕਾ ਸਨਮਾਨ ਕੀਤਾ ਗਿਆ। ਇਸ ਮੌਕੇ ਬਾਬਾ ਸਰਬਜੋਤ ਸਿੰਘ ਡਾਂਗੋ ਵਾਲਿਆਂ ਨੇ ਕਿਹਾ ਅਜਿਹੀਆਂ ਸਮਾਜ ਸੇਵੀ ਸ਼ਖਸੀਅਤਾਂ ਦਾ ਸਨਮਾਨ ਕਰਨਾ ਜ਼ਰੂਰੀ ਹੈ।
ਇਸ ਮੌਕੇ ਜਗਜੀਤ ਸਿੰਘ ਅਰੋੜਾ ਨੇ ਕਿਹਾ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿਉਂਕਿ ਗੁਰੂ ਸਾਹਿਬ ਦੀ ਕਿਰਪਾ ਸਦਕਾ ਹੀ ਇਥੇ ਆ ਕੇ ਉਹ ਬਹੁਤ ਖੁਸੀ ਮਹਿਸੂਸ ਕਰਦੇ ਹਨ।


