ਪਟਨਾ, 8 ਅਪ੍ਰੈਲ (ਏਜੰਸੀ)-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਦੱਖਣ ਵਾਲੇ ਪਾਸੇ ਬਣਾਏ ਜਾਣ ਵਾਲੇ ਦੀਵਾਨ ਹਾਲ ਦਾ ਨੀਂਹ ਪੱਥਰ ਰੱਖਿਆ | ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਜਿੰਦਰ ਸਿੰਘ ਨੇ ਇਸ ਦਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਮੁੱਖ ਮੰਤਰੀ ਨੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਹਿਬ ਪਹੁੰਚ ਕੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ | ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਦੇ ਪ੍ਰਧਾਨ ਭਾਈ ਮਹਿੰਦਰ ਸਿੰਘ ਵਲੋਂ ਦੀਵਾਨ ਹਾਲ ਦਾ ਨਿਰਮਾਣ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਾਲਸ ਰਾਏ ਜੌਹਰੀ ਦੀਵਾਨ ਹਾਲ ਦੇ ਹੇਠਾਂ ਪਾਰਕਿੰਗ ਤੋਂ ਇਲਾਵਾ ਸ਼ਰਧਾਲੂਆਂ ਦੇ ਠਹਿਰਨ ਲਈ ਕਮਰੇ ਉਸਾਰੇ ਜਾਣਗੇ | ਗਿਆਨੀ ਇਕਬਾਲ ਸਿੰਘ ਨੇ ਇਸ ਮੌਕੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਸਿਰੋਪਾਓ ਭੇਂਟ ਕੀਤਾ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਤੇ ਸ਼ੁਕਰਾਨਾ ਸਮਾਰੋਹ ਨੂੰ ਸਫ਼ਲ ਬਣਾਉਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਾਜ਼ਰ ਕੇਂਦਰੀ ਰਾਜ ਮੰਤਰੀ ਐਸ. ਐਸ. ਆਹਲੂਵਾਲੀਆ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਭਾਰਤ ਸਰਕਾਰ ਵਲੋਂ ਜਾਰੀ ਕੀਤਾ ਜਾ ਰਿਹਾ 350 ਰੁਪਏ ਦਾ ਸਿੱਕਾ ਗੁਰੂ ਘਰ ਵਿਚ ਹੀ ਜਾਰੀ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥੋਂ ਗੁਰੂ ਘਰ ਵਿਚ ਹੀ ਸਿੱਕਾ ਜਾਰੀ ਕਰਨ ਦੀ ਰੂਪ ਰੇਖਾ ਉਲੀਕੀ ਜਾ ਰਹੀ ਹੈ | ਸ. ਆਹਲੂਵਾਲੀਆ ਨੇ ਕਿਹਾ ਕਿ ਛੇਤੀ ਹੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਇਸ ਸਬੰਧੀ ਪ੍ਰੋਗਰਾਮ ਤੈਅ ਕੀਤਾ ਜਾਵੇਗਾ |
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


