ਜਗਦੇਵ ਗਰੇਵਾਲ, ਜੋਧਾਂ : ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਖੁੁਰਦ ਵਿਖੇ ਸ੍ਰੀ ਗੁੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁੁਰਬ ਨੂੰ ਸਮਰਪਿਤ 214ਵਾਂ ਮਹੀਨਾਵਾਰ ਅਧਿਆਤਮਕ ਸਤਿਸੰਗ ਗੁਰਮਤਿ ਸਮਾਗਮ ਅੱਜ 26 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਖੁੁਰਦ ਦੇ ਮੁੱਖ ਸੇਵਾਦਾਰ ਗਿਆਨੀ ਗਗਨਦੀਪ ਸਿੰਘ ਨਿਰਮਲੇ ਨੇ ਦੱਸਿਆ ਕੁਟੀਆ ਨਿਰਮਲ ਆਸ਼ਰਮ ਜੰਡਾਲੀ ਨਹਿਰ ਵਾਲੇ ਅਸਥਾਨ ਤੇ 214ਵਾਂ ਮਹੀਨਾਵਾਰ ਅਧਿਆਤਮਕ ਗੁਰਮਤਿ ਸਮਾਗਮ ਅੱਜ 26 ਨਵੰਬਰ ਦਿਨ ਐਤਵਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ 10 ਤੋਂ 12.30 ਵਜੇ ਤਕ ਸੰਗਤ ਨਾਲ ਗੁੁਰਮਤਿ ਵਿਚਾਰਾਂ ਦੀ ਸਾਂਝ ਪਾਈ ਜਾਵੇਗੀ।
ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’ ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ
ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ


