ਚੰਡੀਗੜ੍ਹ:-ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਰਾਜਨੀਤੀ ਉਨ੍ਹਾਂ ਲਈ ਮਿਸ਼ਨ ਹੈ, ਜਦੋਂ ਕਿ 90 ਫੀਸਦੀ ਰਾਜਨੀਤਕ ਆਗੂਆਂ ਲਈ ਇਹ ਧੰਦਾ ਬਣ ਗਈ ਹੈ।ਅੱਜ ਇੱਥੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ‘ਮੀਟ ਦਿ ਪ੍ਰੈੱਸ ਪ੍ਰੋਗਰਾਮ’ ਵਿੱਚ ਉਨ੍ਹਾਂ ਕਿਹਾ ਕਿ ਰਾਜਨੀਤੀ ਤੋਂ ਉਨ੍ਹਾਂ ਨੂੰ ਸੰਤੁਸ਼ਟੀ ਮਿਲਦੀ ਹੈ ਤੇ ਇਸ ਕਰ ਕੇ ਹੀ ਉਹ ਰਾਜਨੀਤੀ ਵਿੱਚ ਹਨ। ਅਕਾਲੀ ਦਲ ਦੀ ਲੀਡਰਸ਼ਿਪ ਉਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ ਕਿਹਾ ਕਿ ਯਕੀਨ ਨਹੀਂ ਹੁੰਦਾ ਕਿ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਕਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਦਾਅਵੇਦਾਰ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਆਪਣਾ ਸ਼ਾਨਾਮੱਤਾ ਇਤਿਹਾਸ ਸੀ ਪਰ ਅੱਜ ਨੀਲੀਆਂ ਪੱਗਾਂ ਬੰਨ੍ਹਣ ਵਾਲਿਆਂ ਦੀਆਂ ਨੀਲੀਆਂ ਫਿਲਮਾਂ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਭਾਵੇਂ ਕਾਂਗਰਸ ਨੂੰ ਬਹੁਤਾ ਪਸੰਦ ਨਾ ਕਰਨ ਪਰ ਲੰਗਾਹ ਨੂੰ ਲਾਜ਼ਮੀ ਤੌਰ ‘ਤੇ ਨਫ਼ਰਤ ਕਰਦੇ ਹਨ।
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ