ਸਟਾਫ ਰਿਪੋਰਟਰ, ਖੰਨਾ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨੌਜਵਾਨ ਸਭਾ ਬਿਲਾਂ ਵਾਲੀ ਛੱਪੜੀ ਖੰਨਾ ਵੱਲੋਂ 12, 13 ਤੇ 14 ਜਨਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾ ਰਹੇ ਹਨ। ਸਮਾਗਮ ਦੌਰਾਨ ਨਵਜੰਮੀਆਂ ਧੀਆਂ ਦੀ ਲੋਹੜੀ ਵੀ ਮਨਾਈ ਜਾਵੇਗੀ।

ਜਾਣਕਾਰੀ ਦਿੰਦਿਆਂ ਵਾਰਡ-8 ਦੇ ਕੌਂਸਲਰ ਸਰਵਦੀਪ ਸਿੰਘ ਕਾਲੀਰਾਓ ਨੇ ਕਿਹਾ ਇਸ ਸਮਾਗਮ ‘ਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮੌਕੇ ਤਰਣ ਕਾਲੀਰਾਓ, ਹਰਪ੍ਰਰੀਤ ਸਿੰਘ, ਤੇਜਵੀਰ ਸਿੰਘ, ਨਮਪ੍ਰਰੀਤ ਸਿੰਘ, ਸੁਖਪ੍ਰਰੀਤ ਸਿੰਘ, ਬਲਵਿੰਦਰ ਸਿੰਘ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।