ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਅਤੇ ਭਾਈ ਘਨੱਈਆ ਜੀ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸਮੂਹ ਸੰਗਤ ਅਤੇ ਬਾਬਾ ਸੁੱਚਾ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ 16 ਸਤੰਬਰ ਨੂੰ ਗੁਰਦੁਆਰਾ ਭੋਰਾ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਦੁਆਰਾ ਸ਼ੀਸ ਮਹਿਲ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਵਿਖੇ ਸਵੇਰੇ 8.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਮਹਾਨ ਗੁਰਮਤਿ ਸਮਾਗਮ ਹੋਣਗੇ।

ਇਸ ਮੌਕੇ ਭਾਈ ਚਾਵਲਾ ਨੇ ਦੱਸਿਆ ਕਿ ਇਸੇ ਤਰ੍ਹਾਂ ਭਾਈ ਘਨੱਈਆ ਜੀ ਦਾ ਜਨਮ ਦਿਹਾੜਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਬਾਉਲੀਆਂ ਭਾਈ ਘਨੱਈਆ ਜੀ ਪਿੰਡ ਮੋਹੀਵਾਲ ਵਿਖੇ 20 ਸਤੰਬਰ ਨੂੰ ਭਾਈ ਘਨਈਆ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ। ਪੋ੍ਗਰਾਮ ਬਾਰੇ ਜਾਣਕਾਰੀ ਦਿੰਦਿਆ ਸ਼ੋ੍ਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਪੋ੍ਗਰਾਮਾਂ ਮੌਕੇ ਮਹਾਨ ਗੁਰਮਿਤ ਸਮਾਗਮ ਹੋਣਗੇ, ਜਿਸ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਹੋਰ ਪੰਥਕ ਸ਼ਖ਼ਸੀਅਤਾਂ, ਬਾਬਾ ਸੁੱਚਾ ਸਿੰਘ ਕਾਰ ਸੇਵਾ ਵਾਲੇ ਅਤੇ ਸੰਤ ਮਹਾਪੁਰਸ਼ਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ, ਵਿਦਵਾਨ ਕਥਾਵਾਚਕ ਅਤੇ ਢਾਡੀ ਸਿੰਘ ਹਾਜ਼ਰੀ ਭਰਨਗੇ। ਇਸ ਮੌਕੇ ਭਾਈ ਚਾਵਲਾ, ਹੈੱਡ ਗੰ੍ਥੀ ਗਿਆਨੀ ਜੁਗਿੰਦਰ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਭਾਈ ਗੁਰਪ੍ਰਰੀਤ ਸਿੰਘ ਰੋਡੇ, ਐਡੀਸ਼ਨਲ ਮੈਨੇਜਰ ਅਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਕਰਮਜੀਤ ਸਿੰਘ, ਪ੍ਰਚਾਰਕ ਸਰਬਜੀਤ ਸਿੰਘ ਖਡੂਰ ਸਾਹਿਬ, ਸਤਨਾਮ ਸਿੰਘ ਝੱਜ, ਬਾਬਾ ਮਲਕੀਤ ਸਿੰਘ ਆਦਿ ਹਾਜ਼ਰ ਸਨ।