ਪੱਤਰ ਪ੍ਰਰੇਰਕ, ਪਟਿਆਲਾ : ਸ੍ਰੀ ਗੁਰੂ ਗੰ੍ਥ ਸਾਹਿਬ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਵੱਲੋਂ ਉਪ-ਕੁਲਪਤੀ ਪੋ੍. ਅਰਵਿੰਦ ਦੀ ਅਗਵਾਈ ਅਧੀਨ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ ‘ਸਰਬ ਰੋਗ ਕਾ ਅਉਖਦੁ ਨਾਮੁ’ ਵਿਸ਼ੇ ‘ਤੇ ਆਯੋਜਿਤ ਕੀਤਾ ਗਿਆ। ਡਾ. ਗੁੰਜਨਜੋਤ ਕੌਰ, ਮੁਖੀ ਸ੍ਰੀ ਗੁਰੂ ਗੰ੍ਥ ਸਾਹਿਬ ਅਧਿਐਨ ਵਿਭਾਗ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੰ੍ਥ ਸਾਹਿਬ ਸਮੁੱਚੀ ਮਾਨਵਤਾ ਦਾ ਚਾਨਣ ਮੁਨਾਰਾ ਹਨ। ਜਿਸ ਵਿਚ ਮੁੱਖ ਵਕਤਾ ਵਜੋਂ ਸ਼ਾਮਲ ਹੋਏ ਹਰਦਿਆਲ ਸਿੰਘ ਨੇ ਕਿਹਾ ਕਿ ਗੁਰਬਾਣੀ ਨੂੰ ਅਮਲ ‘ਚ ਲਿਆਉਦਿਆਂ ਅੌਗੁਣਾਂ ਦਾ ਵਿਨਾਸ਼ ਅਤੇ ਸਦਗੁਣਾਂ ਦਾ ਵਿਕਾਸ ਹੁੰਦਿਆਂ ਹੀ ਤਨ ਅਤੇ ਮਨ ਅਰੋਗ ਹੋ ਜਾਂਦੇ ਹਨ। ਵਿਸ਼ੇਸ਼ ਵਕਤਾ ਵਜੋਂ ਸ਼ਾਮਲ ਹੋਏ ਡਾ. ਹਰਸ਼ਿੰਦਰ ਕੌਰ ਨੇ ਡਾਕਟਰੀ ਗਿਆਨ ਅਤੇ ਗੁਰਬਾਣੀ ਦੇ ਨਜ਼ਰੀਏ ਤੋਂ ਸਰੀਰਕ ਰੋਗਾਂ ਦੇ ਇਲਾਜ ਦਾ ਸਮਾਧਾਨ ਦੱਸਿਆ। ਵਿਸ਼ੇਸ਼ ਮਹਿਮਾਨ ਡੀਨ ਵਿਦਿਆਰਥੀ ਭਲਾਈ ਡਾ. ਹਰਵਿੰਦਰ ਕੌਰ ਨੇ ਮਾਨਵੀ ਸਰੋਕਾਰਾਂ ਦੀ ਨਿਸ਼ਾਨਦੇਹੀ ਗੁਰਬਾਣੀ ਦੀ ਲੋਅ ਵਿਚ ਕਰਨ ‘ਤੇ ਜ਼ੋਰ ਦਿੱਤਾ। ਡਾ. ਮਲਕਿੰਦਰ ਕੌਰ ਨੇ ਧੰਨਵਾਦੀ ਸ਼ਬਦ ਕਹਿੰਦਿਆਂ ਗੁਰਬਾਣੀ ਨੂੰ ਉੱਚੀ ਸੁੱਚੀ ਜੀਵਨ ਸ਼ੈਲੀ ਦਾ ਆਧਾਰ ਦੱਸਿਆ। ਇਸ ਮੌਕੇ ਡਾ. ਗੁਰਮੀਤ ਸਿੰਘ ਸਿੱਧੂ, ਡਾ. ਪਰਮਿੰਦਰ ਕੌਰ, ਡਾ. ਪਰਮਵੀਰ ਸਿੰਘ, ਡਾ. ਬਲਵਿੰਦਰਜੀਤ ਕੌਰ ਭੱਟੀ, ਡਾ. ਸੁਰਜੀਤ ਭੱਟੀ, ਡਾ. ਦਿਲਬਰ ਸਿੰਘ, ਡਾ. ਹਿੰਮਤ ਸਿੰਘ ਅਤੇ ਡਾ. ਸ਼ਮਸ਼ੇਰ ਸਿੰਘ ਨੇ ਹਾਜ਼ਰੀ ਭਰੀ। ਇਸ ਦੌਰਾਨ ਸਮੂਹ ਵਿਭਾਗੀ ਸਟਾਫ਼, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਵੀ ਹਾਜ਼ਰੀ ਭਰੀ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


