ਪਾਕਿਸਤਾਨ ‘ਚ ਆਨੰਦ ਮੈਰਿਜ ਐਕਟ ਤਿਆਰ ਕੀਤੇ ਜਾਣ ਲਈ ਚਾਰਾਜੋਈ ਸ਼ੁਰੂ

ਨਵੀਂ ਦਿੱਲੀ-ਭਾਰਤੀ ਸੰਸਦ ਵਲੋਂ ਆਨੰਦ ਮੈਰਿਜ ਐਕਟ 2012 ਪਾਸ ਕੀਤੇ ਜਾਣ ‘ਤੇ ਇਸ ਨੂੰ ਰਾਜਧਾਨੀ ਦਿੱਲੀ ਸਮੇਤ 14 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਲੋਂ ਲਾਗੂ ਕੀਤੇ ਜਾਣ ਤੋਂ ਬਾਅਦ ਹੁਣ ਪਾਕਿਸਤਾਨ ਵਿਚ ਵੀ ਆਨੰਦ ਮੈਰਿਜ ਐਕਟ ਬਣਾਉਣ ਲਈ ਚਾਰਾਜੋਈ ਸ਼ੁਰੂ ਹੋ ਗਈ ਹੈ ਤਾਕਿ ਪਾਕਿਸਤਾਨ ਵਿਚ ਰਹਿੰਦੇ ਸਿੱਖ ਵੀ ਅਪਣੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਤਹਿਤ ਕਰਵਾ ਸਕਣ।ਇਸ ਸਬੰਧੀ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਸਿਆ ਕਿ ਪਾਕਿਤਸਾਨੀ ਪੰਜਾਬ ਵਿਧਾਨ ਸਭਾ ਦੇ ਮੈਂਬਰ ਰਮੇਸ਼ ਸਿੰਘ ਅਰੋੜਾ ਨੇ ਇਸ ਸਬੰਧੀ ਸੂਬਾਈ ਵਿਧਾਨ ਸਭਾ ਵਿਚ ਇਕ ਬਿਲ ਪੇਸ ਕੀਤਾ ਹੈ ਅਤੇ ਵਿਧਾਨ ਸਭਾ ਦੇ ਸਪੀਕਰ ਨੇ ਉਕਤ ਬਿਲ ਸਟੈਂਡਿੰਗ ਕਮੇਟੀ ਕੋਲ ਭੇਜ ਦਿਤਾ ਹੈ ਤਾਕਿ ਬਿਲ ਦਾ ਖਰੜਾ ਤਿਆਰ ਕੀਤਾ ਜਾ ਸਕੇ। ਸ. ਸਿਰਸਾ ਨੇ ਦਸਿਆ ਕਿ ਫ਼ੋਨ ‘ਤੇ ਹੋਈ ਗੱਲਬਾਤ ਦੌਰਾਨ ਰਮੇਸ਼ ਸਿੰਘ
ਅਰੋੜਾ ਨੇ ਉਨ੍ਹਾਂ ਨੂੰ ਇਹ ਬਿਲ ਰਾਜਧਾਨੀ ਦਿੱਲੀ ਸਮੇਤ 14 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਲਾਗੂ ਕਰਵਾਉਣ ਦੀ ਵਧਾਈ ਦਿਤੀ। ਉਨ੍ਹਾਂ ਇਸ ਬਾਬਤ ਦਿੱਲੀ ਕਮੇਟੀ ਤੇ ਸ਼੍ਰੋਮਣੀ ਕਮੇਟੀ ਤੋਂ ਸਹਿਯੋਗ ਵੀ ਮੰਗਿਆ ਹੈ ਤੇ ਭਾਰਤ ਵਿਚ ਪਾਸ ਕੀਤੇ ਬਿਲ ਦੀ ਕਾਪੀ ਵੀ ਮੰਗੀ ਹੈ।
ਸ. ਸਿਰਸਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦ ਆਨੰਦ ਮੈਰਿਜ ਐਕਟ ਦੁਨੀਆਂ ਦੇ ਸਾਰੇ ਮੁੱਖ ਦੇਸ਼ਾਂ ਵਿਚ ਤਿਆਰ ਕਰਨਾ ਪਵੇਗਾ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਖ਼ਸ਼ਿਸ਼ ਸਦਕਾ ਸਿੱਖ ਹੁਣ ਦੁਨੀਆਂ ਦੇ ਹਰ ਹਿੱਸੇ ਵਿਚ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਮੁਲਕਾਂ ਵਿਚ ਤਾਂ ਸਿੱਖਾਂ ਦੀ ਗਿਣਤੀ ਲੱਖਾਂ ਵਿਚ ਹੈ ਤੇ ਇਸ ਲਈ ਇਨ੍ਹਾਂ ਮੁਲਕਾਂ ਵਿਚ ਇਹ ਐਕਟ ਬਣਾਏ ਜਾਣ ਨਾਲ ਸਿੱਖ ਜੋੜਿਆਂ ਨੂੰ ਉਕਤ ਐਕਟ ਤਹਿਤ ਵਿਆਹ ਰਜਿਸਟਰੇਸ਼ਨ ਕਰਵਾਉਣ ਦੀ ਸਹੂਲਤ ਮਿਲ ਜਾਵੇਗੀ।

Share:

Facebook
Twitter
Pinterest
LinkedIn
matrimonail-ads
On Key

Related Posts

ਵਿਪਸਾਅ ਦੀ ਮਾਸਿਕ ਮਿਲਣੀ ਵਿਚ ਕਵਿਤਾ ਦੇ ਅਰਥ ਅਤੇ ਮੰਤਵ ’ਤੇ ਗੰਭੀਰ ਸੰਵਾਦ

ਸੰਤੋਖ ਸਿੰਘ ਮਿਨਹਾਸ ਦਾ ਕਾਵਿ ਸੰਗ੍ਰਹਿ ‘ਸ਼ਬਦ ਹੀ ਜੀਉ ਹੈ’ ਲੋਕ-ਅਰਪਣ ਹੇਵਰਡ, 8 ਜੂਨ (ਹਰਦਮ ਮਾਨ)-ਬੀਤੇ ਦਿਨੀਂ ਵਿਸ਼ਵ ਪੰਜਾਬੀ ਸਾਹਿਤ ਅਕਾਦਮੀ (ਵਿਪਸਾਅ) ਕੈਲੀਫੋਰਨੀਆ ਵੱਲੋਂ ਸੰਸਥਾ ਦੇ ਜਨਰਲ

ਪੱਛਮੀ ਕੈਨੇਡਾ ਦਾ ਪਹਿਲਾ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਸਰੀ ਵਿੱਚ ਖੁੱਲ੍ਹਿਆ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੂੰ ਗਿਲਡਫੋਰਡ ਹਾਈਟਸ ਪਾਰਕ ਵਿੱਚ ਪੱਛਮੀ ਕੈਨੇਡਾ ਦੇ ਪਹਿਲੇ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਦੀ ਸ਼ੁਰੂਆਤ ਕਰਨ ‘ਤੇ ਮਾਣ ਹੈ। ਕੈਨੇਡੀਅਨ

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.