ਪਾਕਿ ਨੇ 9/11 ਹਮਲਿਆਂ ਤੋਂ ਬਾਅਦ ਅਮਰੀਕਾ ਦਾ ਸਾਥ ਦੇ ਕੀਤੀ ਵੱਡੀ ਭੁੱਲ : ਇਮਰਾਨ

ਇਸ ਬਾਰੇ ’ਚ ਪੁੱਛੇ ਜਾਣ ’ਤੇ ਇਮਰਾਨ ਨੇ ਆਖਿਆ ਕਿ ਮੈਨੂੰ ਲੱਗਦਾ ਹੈ ਕਿ ਮੈਟਿਸ ਪੂਰੀ ਤਰਾਂ ਨਾਲ ਸਮਝਦੇ ਹਨ ਕਿ ਪਾਕਿਸਤਾਨ ਕੱਟੜਪੰਥੀ ਕਿਉਂ ਬਣਿਆ। ਖਾਨ ਨੇ ਆਖਿਆ ਕਿ ਪਾਕਿਸਤਾ ਨੇ 11 ਸਤੰਬਰ, 2001 ਨੂੰ ਅਮਰੀਕਾ ’ਚ ਅਲਕਾਇਦਾ ਦੇ ਹਮਲਿਆਂ ਤੋਂ ਬਾਅਦ ਅੱਤਵਾਦ ਖਿਲਾਫ ਜੰਗ ’ਚ ਅਮਰੀਕਾ ਦਾ ਸਾਥ ਦੇ ਕੇ ਵੱਡੀ ਭੁੱਲ ਕੀਤੀ। ਉਨ੍ਹਾਂ ਨੇ ਤੱਤਕਾਲੀ ਫੌਜੀ ਸ਼ਾਸ਼ਕ ਜਨਰਲ ਪਰਵੇਜ਼ ਮੁਸ਼ਰਫ ਵੱਲੋਂ ਅਮਰੀਕਾ ਦਾ ਸਾਥ ਦੇਣ ਦੇ ਫੈਸਲੇ ਵੱਲ ਇਸ਼ਾਰਾ ਕਰਦੇ ਹੋਏ ਆਖਿਆ, ਮੈਨੂੰ ਲੱਗਦਾ ਹੈ ਕਿ ਪਿਛਲੀਆਂ ਸਰਕਾਰਾਂ ਨੂੰ ਉਹ ਵਾਅਦਾ ਨਹੀਂ ਕਰਨਾ ਚਾਹੀਦਾ ਸੀ, ਜਿਸ ਨੂੰ ਉਹ ਪੂਰਾ ਨਾ ਸਕੀਆਂ। ਪਾਕਿਸਤਾਨ ਉਨਾਂ 3 ਦੇਸ਼ਾਂ ’ਚੋਂ ਇਕ ਸੀ, ਜਿਸ ਨੇ 2001 ’ਚ ਅਮਰੀਕੀ ਹਮਲੇ ਤੋਂ ਪਹਿਲਾਂ ਅਫਗਾਨਿਸਤਾਨ ’ਚ ਤਾਲਿਬਾਨ ਸਰਕਾਰ ਨੂੰ ਮਾਨਤਾ ਦਿੱਤੀ ਸੀ। 9/11 ਦੇ ਹਮਲਿਆਂ ਤੋਂ ਬਾਅਦ ਅਫਗਾਨਿਸਤਾਨ ’ਤੇ ਅਮਰੀਕੀ ਹਮਲੇ ਤੋਂ ਬਾਅਦ ਪਾਕਿਸਤਾਨ ਨੇ ਤਾਲਿਬਾਨ ਖਿਲਾਫ ਅਮਰੀਕੀ ਫੌਜ ਨੂੰ ਸਮਰਥਨ ਦਿੱਤਾ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.