ਪੱਤਰ ਪੇ੍ਰਰਕ, ਮਲੋਟ : ਥਾਣਾ ਸਦਰ ਮਲੋਟ ਪੁਲਿਸ ਨੇ 300 ਪਾਬੰਦੀਸ਼ੁਦਾ ਗੋਲ਼ੀਆਂ ਤੇ ਦੋ ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਏਐੱਸਆਈ ਗੁਰਮੀਤ ਸਿੰਘ ਦੱਸਿਆ ਕਿ ਪੁਲਿਸ ਟੀਮ ਇਲਾਕੇ ‘ਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਜਦ ਉਹ ਪਿੰਡ ਮੱਲਵਾਲਾ ਪਹੁੰਚੇ ਤਾਂ ਇਥੇ ਪੁਲੀ ‘ਤੇ ਇਕ ਨੌਜਵਾਨ ਬੈਠਾ ਦਿਖਾਈ ਦਿੱਤਾ ਜੋ ਕਿ ਲਿਫਾਫੇ ‘ਚੋਂ ਕੱਢ ਕੇ ਕੁਝ ਖਾ ਰਿਹਾ ਸੀ। ਉਕਤ ਨੌਜਵਾਨ ਪੁਲਿਸ ਟੀਮ ਨੂੰ ਦੇਖ ਕੇ ਘਬਰਾ ਗਿਆ ਤੇ ਭੱਜਣ ਲੱਗਾ। ਸ਼ੱਕ ਹੋਣ ਤੇ ਨੌਜਵਾਨ ਨੂੰ ਕਾਬੂ ਕਰਕੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ‘ਚੋਂ 250 ਪਾਬੰਦੀਸ਼ੁਦਾ ਗੋਲ਼ੀਆਂ ਤੇ ਦੋ ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਜਗਮੀਤ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਘੱਗਾ ਵਜੋਂ ਹੋਈ ਹੈ। ਓਧਰ ਪੁਲਿਸ ਟੀਮ ਨੇ ਪਿੰਡ ਈਨਾ ਖੇੜਾ ਤੋਂ ਜੱਗਾ ਸਿੰਘ ਪੁੱਤਰ ਫੂਲਾ ਸਿੰਘ ਵਾਸੀ ਪਿੰਡ ਝੋਰੜ ਨੂੰ 50 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


